Delhi Latest News: ਦਿੱਲੀ ਉੱਪਰ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਸਰਕਾਰ ਵੱਲੋਂ ਹਾਈ ਅਲਰਟ ਜਾਰੀ

high-alert-for-threat-of-major-terror-attack-on-delhi
Delhi Latest News: ਅੱਤਵਾਦੀ ਹਮਲੇ ਦੀ ਸੰਭਾਵਨਾ ਦੇ ਮੱਦੇਨਜ਼ਰ ਦਿੱਲੀ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਨਿਊਜ਼ ਏਜੰਸੀ ਦੇ ਸੂਤਰਾਂ ਮੁਤਾਬਕ, ਦਿੱਲੀ ਪੁਲਿਸ ਨੂੰ ਅੱਤਵਾਦੀ ਖਤਰੇ ਦਾ ਖੁਫੀਆ ਜਾਣਕਾਰੀ ਮਿਲੀ ਹੈ। 4-5 ਅੱਤਵਾਦੀ ਦਿੱਲੀ ਵਿੱਚ ਦਾਖਲ ਹੋ ਸਕਦੇ ਹਨ।ਕ੍ਰਾਈਮ ਬ੍ਰਾਂਚ ਤੇ ਸਪੈਸ਼ਲ ਸੈੱਲ ਵੀ ਦਿੱਲੀ ਦੇ ਸਾਰੇ 15 ਪੁਲਿਸ ਜ਼ਿਲ੍ਹਿਆਂ ਨਾਲ ਹਾਈ ਅਲਰਟ ‘ਤੇ ਹਨ। ਸੂਬੇ ਦੀਆਂ ਸਰਹੱਦਾਂ ‘ਤੇ ਟ੍ਰੈਫਿਕ ‘ਤੇ ਨੇੜਿਓ ਨਜ਼ਰ ਰੱਖੀ ਜਾ ਰਹੀ ਹੈ। ਬਾਜ਼ਾਰਾਂ ਤੇ ਹਸਪਤਾਲਾਂ ਵਿੱਚ ਵੀ ਚੌਕਸੀ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Corona in Delhi: ਦੇਸ਼ ਭਰ ਵਿੱਚ ਦਿਨੋਂ ਦਿਨ ਵੱਧ ਰਿਹਾ ਹੈ Corona ਦਾ ਕਹਿਰ, ਦਿੱਲੀ ਵਿੱਚ 47 ਸਾਲਾਂ ਹੈੱਡ ਕਾਂਸਟੇਬਲ ਦੀ ਹੋਈ Corona ਨਾਲ ਮੌਤ

ਉਧਰ, ਮੀਡੀਆ ਰਿਪੋਰਟਾਂ ਮੁਤਾਬਕ ਅੱਤਵਾਦੀ ਟਰੱਕ ਰਾਹੀਂ ਜੰਮੂ-ਕਸ਼ਮੀਰ ਤੋਂ ਰਵਾਨਾ ਹੋਏ ਹਨ। ਉਹ ਬੱਸ, ਕਾਰ ਜਾਂ ਟੈਕਸੀ ਰਾਹੀਂ ਦਿੱਲੀ ਵਿੱਚ ਦਾਖਲ ਹੋ ਸਕਦੇ ਹਨ। ਦਿੱਲੀ ਦੇ ਸਾਰੇ ਹੋਟਲਾਂ ਤੇ ਗੈਸਟ ਹਾਊਸਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਸ਼ਹਿਰ ਵਿੱਚ ਕਸ਼ਮੀਰ ਦੀਆਂ ਰਜਿਸਟ੍ਰੇਸ਼ਨ ਨੰਬਰ ਵਾਲੀਆਂ ਕਾਰਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਸਾਰੇ ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ