ਸਿੱਖ ਡਰਾਈਵਰ ਸਰਬਜੀਤ ਸਿੰਘ ਦਾ ਕੇਸ ਪੁੱਜਾ ਹਾਈਕੋਰਟ, ਦਿੱਲੀ ਪੁਲਿਸ ਨੂੰ ਦਿੱਤੇ ਗਏ ਸਖ਼ਤ ਨੋਟਿਸ

Sarabjeet Singh

ਭਾਰਤ ਦੀ ਰਾਜਧਾਨੀ ਦਿੱਲੀ ਦੇ ਮੁਖਰਜੀ ਇਲਾਕੇ ਵਿੱਚ ਸਰਬਜੀਤ ਸਿੰਘ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਦਿੱਲੀ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਸਖ਼ਤ ਨੋਟਿਸ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਇਕ ਹਫਤੇ ਦੇ ਅੰਦਰ ਇਸ ਮਾਮਲੇ ਦੀ ਰਿਪੋਰਟ ਦੀ ਮੰਗ ਕੀਤੀ ਹੈ।

ਇਸ ਮਾਮਲੇ ਦੀ ਵਕਾਲਤ ਕਰ ਰਹੇ ਵਕੀਲ ਸੰਗੀਤਾ ਭਾਰਤੀ ਨੇ ਦੱਸਿਆ ਕਿ ਹਾਈਕੋਰਟ ਨੇ ਮੀਡੀਆ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸਿੱਖ ਆਟੋ ਡਰਾਈਵਰ ਦੇ ਪੁੱਤਰ ਦੀ ਪਛਾਣ ਨੂੰ ਉਜਾਗਰ ਨਹੀਂ ਕਰ ਸਕਦਾ। ਵਕੀਲ ਸੰਗੀਤਾ ਭਾਰਤੀ ਨੇ ਦੱਸਿਆ ਹੈ ਕਿ ਦਿੱਲੀ ਹਾਈਕੋਰਟ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਤਰਸਯੋਗ ਹੈ ਕਿ ਕੁੱਝ ਦਿਨ ਪਹਿਲਾਂ ਦਿੱਲੀ ਪੁਲਿਸ ਨੇ ਇੱਕ ਸਿੱਖ ਆਟੋ ਡਰਾਈਵਰ ਅਤੇ ਉਸ ਦੇ ਪੁੱਤਰ ਨੂੰ ਬੜੀ ਹੀ ਬੇਰਹਿਮੀ ਨਾਲ ਕੁੱਟਿਆ।

ਇਸ ਮਾਮਲੇ ਨੂੰ ਲੈ ਕੇ ਦੋਨਾਂ ਧਿਰਾਂ ਵੱਲੋਂ ਕਰਾਸ FIR ਦਰਜ ਕੀਤੀ ਹੈ। ਪਰ ਹੁਣ ਇਹ ਮਾਮਲਾ ਕ੍ਰਾਈਮ ਬਰਾਂਚ ਦੇ ਹੱਥ ਵਿੱਚ ਹੈ। ਇਸ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਕਿਸ-ਕਿਸ ਪੁਲਿਸ ਅਧਿਕਾਰੀ-ਮੁਲਾਜ਼ਮ ਦੀ ਗ਼ਲਤੀ ਸੀ। ਜੁਆਇੰਟ ਕਮਿਸ਼ਨਰ ਦਾ ਕਹਿਣਾ ਹੈ ਕੇ ਜਿਸ ਵੀ ਪੁਲਿਸ ਅਧਿਕਾਰੀ-ਮੁਲਾਜ਼ਮ ਦੀ ਗਲਤੀ ਹੋਏਗੀ ਉਸ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।