ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਨੂੰ ਘੱਟ ਕੀਤਾ

Himachal-govt-eased-covid-19-guidelines-for-tourists

ਹਿਮਾਚਲ ਪ੍ਰਦੇਸ਼ ਦੇ ਮੰਤਰੀ ਮੰਡਲ ਦੀ ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਪਹਿਲੀ ਜੁਲਾਈ ਤੋਂ ਸੂਬੇ ਵਿੱਚ ਆਉਣ ਵਾਲਿਆਂ ਨੂੰ ਪਾਸ ਦੀ ਲੋੜ ਨਹੀਂ ਹੋਵੇਗੀ।

ਮੰਤਰੀ ਜੈ ਰਾਮ ਠਾਕੁਰ ਨੇ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੂੰ ਰੋਕਣ ਲਈ ਲਾਈਆਂ ਸਖ਼ਤੀਆਂ ਢਿੱਲੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਸ ਖ਼ਤਮ ਕਰਨ ਤੋਂ ਇਲਾਵਾ ਹੁਣ ਹਿਮਾਚਲ ਪ੍ਰਦੇਸ਼ ਵਿੱਚ ਲਗ਼ਜ਼ਰੀ ਬੱਸਾਂ ਨੂੰ ਵੀ ਸ਼ੁਰੂ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਗਰਮੀਆਂ ਦੇ ਮੌਸਮ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਵੱਡੀ ਪੱਧਰ ‘ਤੇ ਸੈਲਾਨੀ ਆਉਂਦੇ ਹਨ ਅਤੇ ਬੀਤੇ ਦਿਨੀਂ ਸੂਬੇ ਵੱਲੋਂ ਹੱਦਾਂ ਖੋਲ੍ਹੇ ਜਾਣ ਮਗਰੋਂ ਸੈਲਾਨੀਆਂ ਦਾ ਹੜ੍ਹ ਹੀ ਆ ਗਿਆ ਸੀ। ਇਨ੍ਹਾਂ ਫੈਸਲਿਆਂ ਤੋਂ ਇਲਾਵਾ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਇਸ ਬੈਠਕ ਵਿੱਚ ਕਰਮਚਾਰੀਆਂ ਦੀ ਸੇਵਾਮੁਕਤੀ ਮਿਤੀ ਵਧਾ ਕੇ 30 ਸਤੰਬਰ 2021 ਤੱਕ ਕਰ ਦਿੱਤੀ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ