Categories: ਦੇਸ਼

ਪੰਜਾਬੀ ਮਾਡਲ ਹਿਮਾਂਸ਼ੀ ਹੜ੍ਹ ਪੀੜਤਾਂ ਲੋਕਾਂ ਦੀ ਚੜ੍ਹਦੀ ਕਲਾ ਦੇਖ ਹੋਈ ਹੈਰਾਨ

ਬੀਤੇ ਦਿਨਾਂ ਵਿੱਚ ਭਾਰੀ ਬਾਰਿਸ਼ ਹੋਣ ਕਰਕੇ ਆਏ ਹੜ੍ਹਾਂ ਨਾਲ ਪੰਜਾਬ ਵਿੱਚ ਬਹੁਤ ਭਾਰੀ ਨੁਕਸਾਨ ਹੋ ਗਿਆ ਹੈ। ਲੋਕਾਂ ਦੀ ਹਜ਼ਾਰਾਂ ਏਕੜ ਫ਼ਸਲ ਪਾਣੀ ਨਾਲ ਬਰਬਾਦ ਹੋ ਚੁੱਕੀ ਹੈ। ਪਾਣੀ ਜਿਆਦਾ ਹੋਣ ਕਰਕੇ ਕੁੱਝ ਬੇਘਰ ਹੋ ਗਏ ਨੇ ਆਏ ਕੁੱਝ ਲੋਕ ਆਪਣੇ ਘਰਾਂ ਦੀਆਂ ਛੱਤਾਂ ਉੱਪਰ ਬੈਠੇ ਮੱਦਦ ਦੀ ਅਪੀਲ ਕਰ ਰਹੇ ਨੇ।

ਇਹਨਾਂ ਲੋਕਾਂ ਦੀ ਮੱਦਦ ਲਈ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਮਾਡਲ ਹਿਮਾਂਸ਼ੀ ਖੁਰਾਨਾ ਇੰਨ੍ਹੀਂ ਦਿਨੀਂ ਹੜ੍ਹ ਪੀੜਤਾਂ ਦੀ ਮਦਦ ਲਈ ਪਰਉਪਕਾਰੀ ਸੰਸਥਾ ਖ਼ਾਲਸਾ ਏਡ ਨਾਲ ਕੰਮ ਕਰ ਰਹੀ ਹੈ। ਹਿਮਾਂਸ਼ੀ ਖੁਰਾਨਾ ਆਪਣੀ ਟੀਮ ਨਾਲ ਪੰਜਾਬ ਦੇ ਸੁਲਤਾਨਪੁਰ ਲੋਧੀ ਵਿੱਚ ਫਸੇ ਹੜ੍ਹ ਪੀੜਤਾਂ ਨੂੰ ਰਾਸ਼ਨ ਪਹੁੰਚਾਅ ਰਹੀ ਹੈ। ਮੱਦਦ ਕਰਨ ਆਈ ਹਿਮਾਂਸ਼ੀ ਖੁਰਾਨਾਨਾਲ ਕੁੱਝ ਅਜਿਹਾ ਹਾਦਸਾ ਵਾਪਰਿਆ ਜਿਸ ਨੂੰ ਦੇਖ ਕੇ ਹਿਮਾਂਸ਼ੀ ਖੁਰਾਨਾ ਬਹੁਤ ਹੈਰਾਨ ਹੋਈ।

ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋ ਹਿਮਾਂਸ਼ੀ ਖੁਰਾਨਾ ਕਿਸ਼ਤੀ ਵਿੱਚ ਬੈਠ ਕੇ ਹੜ੍ਹ ਪੀੜਤ ਲੋਕਾਂ ਨੂੰ ਰਾਸ਼ਨ ਪਹੁੰਚਾ ਰਹੀ ਸੀ। ਜਦੋਂ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਉੱਥੋਂ ਚੱਲਣ ਲੱਗੀ ਤਾਂ ਹੜ੍ਹ ਨਾਲ ਝੰਬੇ ਲੋਕਾਂ ਨੇ ਆਪਣੀ ਸਫਲ ਪ੍ਰਾਹੁਣਾਚਾਰੀ ਤੇ ਚੜ੍ਹਦੀ ਕਲਾ ਦਾ ਸਬੂਤ ਦਿੰਦਿਆਂ ਹਿਮਾਂਸ਼ੀ ਨੂੰ ਪੁੱਛਿਆ, “ਆਓ ਤੁਹਾਨੂੰ ਚਾਹ ਪਿਲਾਉਨੇਂ ਆਂ।” ਇਹ ਸੁਣ ਹਿਮਾਂਸ਼ੀ ਖੁਰਾਨਾ ਹੈਰਾਨ ਰਹਿ ਗਈ ਕਿ ਇੰਨੀ ਮੁਸ਼ਕਿਲ ਦੇ ਬਾਵਜੂਦ ਉਹ ਲੋਕ ਇੰਨੀ ਜ਼ਿੰਦਾਦਿਲ ਹਨ।

ਇਸ ਹਾਦਸੇ ਨੂੰ ਹਿਮਾਂਸ਼ੀ ਖੁਰਾਨਾ ਨੇ ਆਪਣੀ ਇੰਸਟਾਗ੍ਰਾਮ ਤੇ ਵੀਡੀਓ ਰਹੀ ਸੇਅਰ ਕੀਤਾ ਹੈ। ਉਹਨਾਂ ਨੇ ਇਸ ਹਾਦਸੇ ਬਾਰੇ ਲਿਖਿਆ ਹੈ ਕਿ “ਇਸ ਜਗ੍ਹਾ ਕੋਈ ਮੀਡੀਆ ਨਹੀਂ ਤੇ ਕੋਈ ਮਦਦ ਲਈ ਨਹੀਂ ਆ ਰਿਹਾ। ਸਭ ਯੂ ਟਿਊਬ ‘ਤੇ ਵਿਊਜ਼ ਵਧਾਉਣ ਦੇ ਚੱਕਰ ‘ਚ ਨੇ। ਖ਼ਾਲਸਾ ਏਡ ਅਜਿਹੇ ਹਾਲਾਤਾਂ ‘ਚ ਇੰਨ੍ਹਾਂ ਦੀ ਮਦਦ ਕਰ ਰਹੀ ਹੈ।” ਹਿਮਾਂਸ਼ੀ ਨੇ ਇਹ ਵੀ ਲਿਖਿਆ ਕਿ ਪੰਜਾਬੀਆਂ ਦਾ ਧੰਨ ਜਿਗਰਾ ਕਿ ਇੰਨੀ ਬਿਪਤਾ ਦੇ ਵਿੱਚ ਵੀ ਉਹ ਸਾਨੂੰ ਚਾਹ ਪਾਣੀ ਪੁੱਛ ਰਹੇ ਹਨ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago