ਗ੍ਰਹਿ ਮੰਤਰੀ ਅਮਿਤ ਸ਼ਾਹ ਨਕਸਲੀ ਮੁਕਾਬਲੇ ਤੋਂ ਬਾਅਦ ਅੱਜ ਛੱਤੀਸਗੜ੍ਹ ਦਾ ਕਰਨਗੇ ਦੌਰਾ

Home-Minister-Amit-Shah-to-visit-Chhattisgarh-today-after-Naxal-encounter

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉਸ ਜਗ੍ਹਾ ਦਾ ਦੌਰਾ ਕਰਨਗੇ ,ਜਿਥੇ ਨਕਸਲਵਾਦੀਆਂ ਨੇ ਛੱਤੀਸਗੜ੍ਹ ਦੀ ਸੁਕਮਾ-ਬੀਜਾਪੁਰ ਸਰਹੱਦ ‘ਤੇ ਸੁਰੱਖਿਆ ਕਰਮਚਾਰੀਆਂ’ ਤੇ ਹਮਲਾ ਕੀਤਾ ਸੀ। ਇਸ ਤੋਂ ਬਾਅਦ ਅਮਿਤ ਸ਼ਾਹ ਜ਼ਖਮੀ ਜਵਾਨਾਂ ਨੂੰ ਹਸਪਤਾਲ ਵਿਚ ਮਿਲਣਗੇ।

ਬੀਜਾਪੁਰ ਜ਼ਿਲੇ ਦੇ ਤਰੈਮ ਥਾਣਾ ਖੇਤਰ ਦੇ ਸੰਘਣੇ ਜੰਗਲ ਵਿਚ ਮਾਓਵਾਦੀਆਂ ਨਾਲ ਹੋਈ ਮੁਠਭੇੜ ਵਿੱਚ ਮਰਨ ਵਾਲੇ ਜਵਾਨਾਂ ਦੀ ਗਿਣਤੀ 22 ਹੋ ਗਈ ਹੈ ਅਤੇ 31 ਜ਼ਖਮੀ ਹੋ ਗਏ। ਨਕਸਲ ਅਪਰੇਸ਼ਨ ਦੇ ਡੀਜੀ ਅਸ਼ੋਕ ਜੁਨੇਜਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜਦਕਿ ਇੱਕ ਜਵਾਨ ਮੁਕਾਬਲੇ ਤੋਂ ਬਾਅਦ ਲਾਪਤਾ ਹੈ।

 ਪੁਲਿਸ ਇੰਸਪੈਕਟਰ ਜਨਰਲ ਨੇ ਦੱਸਿਆ ਕਿ ਨਕਸਲੀਆਂ ਨੂੰ ਮੁਕਾਬਲੇ ਦੌਰਾਨ ਸੁਰੱਖਿਆ ਫੋਰਸ ਨੇ ਭਾਰੀ ਨੁਕਸਾਨ ਪਹੁੰਚਾਇਆ ਹੈ। ਇਕ ਮਾਓਵਾਦੀ ਕਮਾਂਡਰ ਦੀ ਲਾਸ਼ ਇੰਸਾਸ ਰਾਈਫਲ ਦੇ ਨਾਲ ਬਰਾਮਦ ਕੀਤੀ ਗਈ, ਜਿਸਦੀ ਪਛਾਣ ਮਦਾਵੀ ਵੈਨੋਜਾ ਵਜੋਂ ਹੋਈ ਹੈ।

ਇਸ ਘਟਨਾ ਨੂੰ 400 ਤੋਂ ਵੱਧ ਨਕਸਲਵਾਦੀਆਂ ਨੇ ਅੰਜਾਮ ਦਿੱਤਾ ਸੀ। ਉਸ ਸਮੇਂ ਤੋਂ ਛੱਤੀਸਗੜ੍ਹ ਸਮੇਤ ਪੂਰੇ ਦੇਸ਼ ਵਿਚ ਹਫੜਾ-ਦਫੜੀ ਮਚ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਓਵਾਦੀ ਹਮਲੇ ‘ਤੇ ਤੁਰੰਤ ਪ੍ਰਤੀਕਿਰਿਆ ਦੇਣ ਤੋਂ ਬਾਅਦ ਅੱਜ ਜਗਦਲਪੁਰ, ਬੀਜਾਪੁਰ ਅਤੇ ਰਾਏਪੁਰ ਦਾ ਦੌਰਾ ਕਰਨਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ