ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ‘ਗੋਦ ਲਈ ਧੀ’ ਹਨੀਪ੍ਰੀਤ ਹੁਣ ਜੇਲ੍ਹ ‘ਚੋਂ ਹੀ ਫੋਨ ਘੁੰਮਾ ਸਕੇਗੀ। ਪੰਜਾਬ ਹਰਿਆਣਾ ਹਾਈਕੋਰਟ ਨੇ ਹਨੀਪ੍ਰੀਤ ਨੂੰ ਅੰਬਾਲਾ ਜੇਲ੍ਹ ਵਿੱਚ ਫੋਨ ਦੀ ਸਹੂਲਤ ਦੀ ਇਜਾਜ਼ਤ ਦੇ ਦਿੱਤੀ ਹੈ।
ਹਨੀਪ੍ਰੀਤ ਨੇ ਪਿਛਲੇ ਸਾਲ ਨਵੰਬਰ ਮਹੀਨੇ ਆਪਣੇ ਪਰਿਵਾਰਕ ਜੀਆਂ ਤੇ ਦੋਸਤਾਂ ਨਾਲ ਰੋਜ਼ਾਨਾ ਪੰਜ ਮਿੰਟ ਫੋਨ ਕਰਨ ਦੀ ਸਹੂਲਤ ਹਾਸਲ ਕਰਨ ਲਈ ਅਰਜ਼ੀ ਦਾਖ਼ਲ ਕੀਤੀ ਸੀ। ਇਸ ’ਤੇ ਜਸਟਿਸ ਦਯਾ ਚੌਧਰੀ ਵੱਲੋਂ ਹੁਕਮ ਸੁਣਾਇਆ ਗਿਆ।
ਪ੍ਰਿਅੰਕਾ ਤਨੇਜਾ ਉਰਫ਼ ਹਨੀਪ੍ਰੀਤ ਨੇ ਕੁਝ ਫੋਨ ਨੰਬਰ ਅਧਿਕਾਰੀਆਂ ਨੂੰ ਮੁਹੱਈਆ ਕਰਵਾਏ ਸਨ ਜਿਨ੍ਹਾਂ ’ਤੇ ਉਹ ਫੋਨ ਕਰਨਾ ਚਾਹੁੰਦੀ ਸੀ। ਉਂਜ, ਐਸਪੀ ਸਿਰਸਾ ਨੇ ਆਖਿਆ ਸੀ ਕਿ ਡੇਰਾ ਮੁਖੀ ਦੇ ਕੇਸ ਵੇਲੇ ਹੋਈ ਹਿੰਸਾ ਸਬੰਧੀ ਅਜੇ ਬਹੁਤ ਸਾਰੇ ਕੇਸ ਬਕਾਇਆ ਪਏ ਹਨ ਜਿਸ ਕਰਕੇ ਹਨੀਪ੍ਰੀਤ ਨੂੰ ਅਜਿਹੀ ਸਹੂਲਤ ਨਹੀਂ ਦਿੱਤੀ ਜਾਣੀ ਚਾਹੀਦੀ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…