ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਅਤੇ ਭਲਕੇ ਤੋਂ ਭੁੱਖ ਹੜਤਾਲ ‘ਤੇ ਜਾਣ ਦੀ ਧਮਕੀ ਦਿੱਤੀ।
ਉੱਤਰ ਪ੍ਰਦੇਸ਼ ਦੇ ਲਖੀਮਪੁਰ ਤੱਕ ਮਾਰਚ ਦੀ ਅਗਵਾਈ ਕਰਦੇ ਹੋਏ ਕਾਂਗਰਸੀ ਨੇਤਾ ਨੇ ਕਿਹਾ, “ਜੇ ਗ੍ਰਿਫਤਾਰੀਆਂ ਨਹੀਂ ਕੀਤੀਆਂ ਜਾਂ ਉਹ (ਐਮਓਐਸ ਟੇਨੀ ਦਾ ਪੁੱਤਰ) ਕੱਲ ਤੱਕ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ ਤਾਂ ਮੈਂ ਭੁੱਖ ਹੜਤਾਲ ‘ਤੇ ਬੈਠਾਂਗਾ।”
ਉੱਤਰ ਪ੍ਰਦੇਸ਼ ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਲਖੀਮਪੁਰ ਖੇੜੀ ਦੀ ਘਟਨਾ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਸੀ ।
ਇਸ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਲਖੀਮਪੁਰ ਘਟਨਾ ਵਿੱਚ ਮਾਰੇ ਗਏ ਚਾਰ ਕਿਸਾਨਾਂ ਦੇ ਪਰਿਵਾਰ ਨੂੰ ਵੱਖਰੇ ਤੌਰ ‘ਤੇ 50 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਕਈ ਕਿਸਾਨ ਯੂਨੀਅਨਾਂ ਦੀ ਸੰਸਥਾ ਸੰਯੁਕਤ ਕਿਸਾਨ ਮੋਰਚਾ ਨੇ ਦੋਸ਼ ਲਾਇਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਅਸ਼ੀਸ਼ ਮਿਸ਼ਰਾ ਟੇਨੀ ਤਿੰਨ ਗੱਡੀਆਂ ਤੇ ਪਹੁੰਚੇ ਅਤੇ ਕਿਸਾਨਾਂ ਤੇ ਗੱਡੀਆਂ ਚੜ੍ਹਾ ਦਿਤੀਆਂ ।