ਮੱਧ ਪ੍ਰਦੇਸ਼ ਦੇ ਮੰਡਲਾ ‘ਚ ਬਾਰਾਤੀਆਂ ਨਾਲ ਭਰੀ ਬੱਸ ਪਲਟੀ , ਇੱਕ ਦੀ ਮੌਤ, 12 ਜ਼ਖਮੀ

In-Madhya-Pradesh,-a-bus-overturns-in-bamhani-area-of-mandla

ਮੱਧ ਪ੍ਰਦੇਸ਼ ਦੇ ਮੰਡਲਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਹੋਏ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 12 ਤੋਂ ਵੱਧ ਜ਼ਖਮੀ ਹੋ ਗਏ ਹਨ। ਏਐਸਪੀ ਗਜੇਂਦਰ ਸਿੰਘ ਕੰਵਰ ਨੇ ਦੱਸਿਆ ਹੈ ਕਿ ਜ਼ਖਮੀਆਂ ਨੂੰ ਨੈਨਪੁਰ ਦੇ ਸਿਹਤ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਬਾਰਾਤੀਆਂ ਨਾਲ ਭਰੀ ਬੱਸ ਨੂੰ ਚਲਾ ਰਿਹਾ ਡਰਾਇਵਰ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਲਾਪਰਵਾਹੀ ਨਾਲ ਬੱਸ ਚਲਾ ਰਿਹਾ ਸੀ।

ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ