ਦੇਸ਼

ਕਰਤਾਰਪੁਰ ਲਾਂਘੇ ਤੇ ਅੱਜ ਹੋਵੇਗੀ ਅਧਿਕਾਰੀਆਂ ਦੀ ਮੀਟਿੰਗ, ਇਨ੍ਹਾਂ 6 ਸ਼ਰਤਾਂ ‘ਤੇ ਇਜਾਜ਼ਤ

ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਲਈ ਡੇਰਾ ਬਾਬਾ ਨਾਨਕ-ਕਰਤਾਰਪੁਰ ‘ਚ ਤਿਆਰ ਹੋ ਰਹੇ ਕੌਰੀਡੋਰ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਵੀਰਵਾਰ ਨੂੰ ਅਟਾਰੀ ‘ਚ ਬੈਠਕ ਕਰ ਰਹੇ ਹਨ। ਇਸ ‘ਚ ਸ਼ਾਮਲ ਹੋਣ ਲਈ ਦੋਵੇਂ ਦੇਸ਼ਾਂ ਦੇ ਅਧਿਕਾਰੀ ਬਾਰਡਰ ‘ਤੇ ਪਹੁੰਚ ਗਏ ਹਨ। ਇਸ ਮੀਟਿੰਗ ‘ਚ ਦੋਵਾਂ ਦੇਸ਼ਾਂ ਵੱਲੋਂ ਇਸ ਸਬੰਧੀ ਕੀਤੇ ਹੁਣ ਤਕ ਦੇ ਕੰਮਾਂ ‘ਤੇ ਗੱਲਬਾਤ ਹੋਵੇਗੀ।

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦੇ ਸਮਝੌਤੇ ਸਬੰਧੀ ਪਾਕਿਸਤਾਨੀ ਵਫਦ ਬੁੱਧਵਾਰ ਸ਼ਾਮ ਅੰਮ੍ਰਿਤਸਰ ਪਹੁੰਚਿਆ। ਪਾਕਿਸਤਾਨ ਦੇ ਉੱਚ ਅਧਿਕਾਰੀ ਹੈਦਰ ਸ਼ਾਹ ਨੇ ਕਿਹਾ ਕਿ ਅਸੀਂ ਕਰਤਾਰਪੁਰ ਕੌਰੀਡੋਰ ਖੋਲ੍ਹਣਾ ਚਾਹੁੰਦੇ ਹਾਂ ਤਾਂ ਜੋ ਸਿੱਖਾਂ ਨੂੰ ਪਾਕਿਸਤਾਨ ਆਉਣ ਦਾ ਮੌਕਾ ਮਿਲ ਸਕੇ।

ਇਹ ਵੀ ਪੜ੍ਹੋ : ਅਮਰੀਕਾ ਦੀ ਪਾਕਿਸਤਾਨ ਨੂੰ ਨਸੀਅੱਤ, ਕਿਹਾ ਕਿ ਜਲਦ ਹੀ ਅੱਤਵਾਦੀਆਂ ਖਿਲਾਫ ਕਾਰਵਾਈ ਕਰੇ ਪਾਕਿਸਤਾਨ

ਇਸ ਮਸਲੇ ‘ਤੇ ਦੋਵੇਂ ਦੇਸ਼ਾਂ ਦੀ ਬੈਠਕ ਤੋਂ ਪਹਿਲਾਂ ਪਾਕਿਸਤਾਨ-ਭਾਰਤ ਨੂੰ 59 ਪੇਜ਼ਾਂ ਦਾ ਦਸਤਾਵੇਜ਼ ਭੇਜ ਚੁੱਕਿਆ ਹੈ। ਇਸ ‘ਚ ਪਾਕਿਸਤਾਨ ਵੱਲੋਂ 14 ਸ਼ਿਫਾਰਸ਼ਾਂ ਕੀਤੀਆਂ ਗਈਆਂ ਹਨ। ਪਾਕਿ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੌਰੀਡੋਰ ਬਣਾਉਣ ਦਾ ਮੁੱਖ ਮਕਸਦ ਭਾਰਤੀ ਸਿੱਖਾਂ ਨੂੰ ਵੀਜ਼ਾ ਮੁਕਤ ਯਾਤਰਾ ਦਾ ਲਾਭ ਦੇਣਾ ਹੈ। ਇਸ ਲਈ ਦੋਵੇਂ ਪੱਖ ਸਰਗਰਮ ਹੋਣੇ ਚਾਹੀਦੇ ਹਨ।

ਇਨ੍ਹਾਂ 6 ਸ਼ਰਤਾਂ ‘ਤੇ ਇਜਾਜ਼ਤ:

ਗਰੁੱਪ ‘ਚ ਘੱਟੋ-ਘੱਟ 15 ਸ਼ਰਧਾਲੂ ਹੋਣ।

ਵੈਲਿਡ ਪਾਸਪੋਰਟ, ਸੁਰੱਖਿਆ ਨਿਕਾਸੀ ਦਸਤਾਵੇਜ਼ ਰੱਖਣੇ ਹੋਣਗੇ।

ਭਾਰਤ ਨੂੰ ਯਾਤਰੀਆਂ ਦੀ ਲਿਸਟ ਤਿੰਨ ਦਿਨ ਪਹਿਲਾਂ ਦੇਣੀ ਹੋਵੇਗੀ।

ਇੱਕ ਦਿਨ ‘ਚ 500 ਤੋਂ ਜ਼ਿਆਦਾ ਨੂੰ ਪਰਮਿਟ ਨਹੀਂ।

ਕੌਰੀਡੋਰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇਗਾ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago