ਭਾਰਤ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ, ਇੱਕ ਦਿਨ ਵਿੱਚ 3.14 ਲੱਖ ਤੋਂ ਵੱਧ ਨਵੇਂ ਕੋਰੋਨਾ ਮਾਮਲੇ

India broke all previous records

ਭਾਰਤ ਵਿਚ ਪਿਛਲੇ ਕਈ ਦਿਨਾਂ ਤੋਂ ਰਿਕਾਰਡ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਦੇਸ਼ ਵਿਚ ਇੱਕ ਦਿਨ ਵਿਚ ਕੋਰੋਨਾ ਦੇ 3.14 ਲੱਖ ਤੋਂ ਜ਼ਿਆਦਾ ਵਰਲਡ ਰਿਕਾਰਡ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਲਗਾਤਾਰ ਦੂਜੇ ਦਿਨ ਮਰਨ ਵਾਲਿਆਂ ਦੀ ਗਿਣਤੀ ਵੱਧ ਹੈ। ਦੇਸ਼ ਵਿਚ ਕੋਰੋਨਾ ਦੇ ਹਰ ਰੋਜ਼ ਦੇ ਮਾਮਲਿਆਂ ਨੇ ਅੱਜ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ ਰਿਕਾਰਡ3,14,835 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2,104 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਇਕ ਦਿਨ ‘ਚ ਕੋਰੋਨਾ ਦੇ ਨਵੇਂ ਮਾਮਲਿਆਂ ਅਤੇ ਮੌਤਾਂ ਦਾ ਇਹ ਰਿਕਾਰਡ ਹੈ। ਇਸ ਦੌਰਾਨ 1,78,841 ਲੋਕ ਇਸ ਬਿਮਾਰੀ ਤੋਂ ਠੀਕ ਵੀ ਹੋਏ ਹਨ।

ਦੇਸ਼ ‘ਚ ਕੁੱਲ ਮਾਮਲਿਆਂ ਦੀ ਗਿਣਤੀ 1,59,30,965 ਹੋ ਗਈ ਹੈ, ਜਿਸ ‘ਚੋਂ 1,84,657 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ ‘ਚ ਸਰਗਰਮ ਮਾਮਲਿਆਂ ਦੀ ਗਿਣਤੀ 22,91,428 ਹੈ। ਹੁਣ ਤੱਕ 1,34,54,880 ਮਰੀਜ਼ ਠੀਕ ਹੋ ਗਏ ਹਨ। ਉੱਥੇ ਹੀ ਹੁਣ ਤੱਕ 13,23,30,644 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।

ਕਈ ਸੂਬਿਆਂ ਨੇ ਨਾਈਟ ਕਰਫਿਊ, ਤਾਲਾਬੰਦੀ ਲਗਾ ਰੱਖੀ ਹੈ ਪਰ ਫਿਰ ਵੀ ਕੋਰੋਨਾ ਕਾਬੂ ‘ਚ ਨਹੀਂ ਆ ਰਿਹਾ। ਉਥੇ ਹੀ ਮੱਧ ਪ੍ਰਦੇਸ਼, ਅਸਮ, ਉੱਤਰ ਪ੍ਰਦੇਸ਼, ਬਿਹਾਰ ਅਤੇ ਛਤੀਸਗੜ ਨੇ 18 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਸ਼ੁਲਕ ਕੋਰੋਨਾ ਵੈਕਸੀਨ ਲਗਾਉਣ ਦਾ ਐਲਾਨ ਕੀਤਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ