Corona in India: ਭਾਰਤ ਵਿੱਚ ਰੁਕਣ ਦਾ ਨਾਮ ਨਹੀਂ ਲੈ ਰਿਹਾ Corona, ਮਰੀਜ਼ਾਂ ਦੀ ਗਿਣਤੀ 7 ਲੱਖ ਤੋਂ ਪਾਰ

 

india-corona-cases-crosses-7-lakh

Corona in India: ਭਾਰਤ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਮਾਮਲੇ ਭਾਰਤ ‘ਚ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਭਾਰਤ ‘ਚ 22,252 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਵੱਡੀ ਗਿਣਤੀ ‘ਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 7 ਲੱਖ ਦੇ ਪਾਰ ਹੋ ਗਿਆ ਹੈ।

india-corona-cases-crosses-7-lakh
ਇਹ ਵੀ ਪੜ੍ਹੋ: Corona in India: ਪੂਰੀ ਦੁਨੀਆ ਵਿੱਚੋਂ ਤੀਸਰੇ ਨੰਬਰ ਤੇ ਪੁੱਜਾ ਭਾਰਤ, 7 ਲੱਖ ਦੇ ਕਰੀਬ ਹੋਏ Corona Positive ਕੇਸ

ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 7,19,665 ਹੋ ਗਏ ਹਨ ਅਤੇ ਭਾਰਤ ਦੁਨੀਆ ਭਰ ਵਿਚ ਤੀਜੇ ਨੰਬਰ ‘ਤੇ ਪਹੁੰਚ ਚੁੱਕਾ ਹੈ। ਪਿਛਲੇ 24 ਘੰਟਿਆਂ ਵਿਚ 467 ਮਰੀਜ਼ਾਂ ਨੇ ਜਾਨ ਗਵਾਈ ਹੈ, ਜਿਸ ਨਾਲ ਮਰਨ ਵਾਲਿਆਂ ਦਾ ਕੁੱਲ ਅੰਕੜਾ 20,160 ਹੋ ਗਈ ਹੈ। ਦੇਸ਼ ਭਰ ਵਿਚ ਕੁੱਲ 7,19,665 ਪਾਜ਼ੇਟਿਵ ਮਾਮਲਿਆਂ ਵਿਚੋਂ 2,59,557 ਸਰਗਰਮ ਮਾਮਲੇ ਹਨ। ਇਸ ਸਭ ਦੇ ਦਰਮਿਆਨ ਰਾਹਤ ਦੀ ਖ਼ਬਰ ਇਹ ਵੀ ਹੈ ਕਿ 4,39,948 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ