Corona in India: ਭਾਰਤ ਵਿੱਚ Corona ਦਾ ਕਹਿਰ ਜਾਰੀ, ਮੌਤ ਦਾ ਅੰਕੜਾ 3150 ਤੋਂ ਪਾਰ

india-in-covid19-cases-cross-1-lakh
Corona in India: ਦੇਸ਼ ‘ਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਪਿਛਲੇ ਦੋ ਦਿਨਾਂ ‘ਚ ਕੋਰੋਨਾ ਵਾਇਰਸ ਦੇ 10 ਹਜ਼ਾਰ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 1 ਲੱਖ ਤੋਂ ਵਧੇਰੇ ਹੋ ਗਈ ਹੈ, ਜਿਨ੍ਹਾਂ ‘ਚੋਂ ਇਕ ਤਿਹਾਈ ਤੋਂ ਵਧੇਰੇ ਮਾਮਲੇ ਇਕੱਲੇ ਮਹਾਰਾਸ਼ਟਰ ਦੇ ਹਨ। ਭਾਰਤ ਇਕ ਲੱਖ ਅੰਕੜਾ ਪਾਰ ਕਰਨ ਵਾਲਾ ਦੁਨੀਆ ਦਾ 11ਵਾਂ ਦੇਸ਼ ਬਣ ਗਿਆ ਹੈ।

ਸਿਹਤ ਮੰਤਰਾਲਾ ਵਲੋਂ ਮੰਗਲਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 4,970 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪੀੜਤਾਂ ਦੀ ਗਿਣਤੀ 1,01,139 ‘ਤੇ ਪਹੁੰਚ ਗਈ ਹੈ। ਦੇਸ਼ ਵਿਚ ਇਸ ਵਾਇਰਸ ਨਾਲ ਪਿਛਲੇ 24 ਘੰਟਿਆਂ ਵਿਚ 134 ਲੋਕਾਂ ਦੀ ਮੌਤ ਹੋਣ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ 3,163 ਹੋ ਗਈ ਹੈ। ਇਸ ਦਰਮਿਆਨ ਰਾਹਤ ਦੀ ਖ਼ਬਰ ਇਹ ਵੀ ਹੈ ਕਿ ਇਸ ਮਹਾਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ‘ਚ ਵੀ ਇਜਾਫਾ ਹੋ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਵਿਚ 2,350 ਲੋਕ ਸਿਹਤਮੰਦ ਹੋਏ ਹਨ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਕੁੱਲ ਗਿਣਤੀ 39,174 ਹੋ ਗਈ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ