ਭਾਰਤ ਨੇ ਇੱਕ ਵਾਰ ਫਿਰ ਨਵੇਂ ਮਾਮਲਿਆਂ ਨਾਲੋਂ ਵਧੇਰੇ ਰਿਕਵਰੀਆਂ ਦਰਜ ਕੀਤੀਆਂ

India once again records more recoveries than new cases

ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ 3 ਲੱਖ 26 ਹਜ਼ਾਰ 671 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ। ਇਸੇ ਤਰ੍ਹਾਂ ਐਕਟਿਵ ਮਾਮਲਿਆਂ ਦੀ ਗਿਣਤੀ ਮਤਲਬ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ‘ਚ 1 ਲੱਖ 34 ਹਜ਼ਾਰ 572 ਦੀ ਕਮੀ ਆਈ ਹੈ।

ਸੋਮਵਾਰ ਨੂੰ 1 ਲੱਖ 95 ਹਜ਼ਾਰ 685 ਲੋਕਾਂ ‘ਚ ਕੋਰੋਨਾ ਲਾਗ ਦੀ ਪੁਸ਼ਟੀ ਹੋਈ ਹੈ। ਇਹ ਅੰਕੜਾ ਪਿਛਲੇ 42 ਦਿਨਾਂ ‘ਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 13 ਅਪ੍ਰੈਲ ਨੂੰ 1 ਲੱਖ 85 ਹਜ਼ਾਰ 306 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ।

ਦੇਸ਼ ਦੇ 19 ਸੂਬਿਆਂ ‘ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀ ਪਾਬੰਦੀਆਂ ਹਨ। ਇੱਥੇ ਪਾਬੰਦੀਆਂ ਤਾਂ ਹਨ, ਪਰ ਛੋਟ ਵੀ ਹੈ। ਇਨ੍ਹਾਂ ‘ਚ ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁੱਡੂਚੇਰੀ ਸ਼ਾਮਲ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ