ਭਾਰਤ ਨੇ 3.62 ਲੱਖ ਨਵੇਂ ਕੋਰੋਨਾਵਾਇਰਸ ਮਾਮਲਿਆਂ ਦੀ ਰਿਪੋਰਟ,4120 ਮੌਤਾਂ

India reports 3.62 lakh new coronavirus cases

ਦੇਸ਼ ਵਿਚ ਕੋਰੋਨਾ ਦੀ ਲਾਗ ਦਾ ਕਹਿਰ ਅਜੇ ਰੁਕਿਆ ਨਹੀਂ ਹੈ। ਲਗਾਤਾਰ ਦੂਜੇ ਦਿਨ 4 ਹਜ਼ਾਰ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋਣ ਕਾਰਨ ਦਹਿਸ਼ਤ ਦਾ ਮਾਹੌਲ ਹੈ।

ਪਿਛਲੇ 24 ਘੰਟਿਆਂ ਵਿੱਚ 3 ਲੱਖ 62 ਹਜ਼ਾਰ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4120 ਮੌਤਾਂ ਹੋਈਆਂ ਹਨ। ਇਹ ਇਕ ਦਿਨ ਸਭ ਤੋਂ ਵੱਧ ਮੌਤਾਂ ਹਨ। ਹਾਲਾਂਕਿ, 3,52,181 ਲੋਕ ਵੀ ਕੋਰੋਨਾ ਤੋਂ ਠੀਕ ਹੋਏ ਹਨ।

ਦੇਸ਼ ਕੁੱਲ ਮਾਮਲਿਆਂ ਦੀ ਗਿਣਤੀ 2,37,03,665 ਹੋ ਗਈ ਹੈ, ਜਿਸਚੋਂ 2,58,317 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ ਸਰਗਰਮ ਮਾਮਲਿਆਂ ਦੀ ਗਿਣਤੀ 37,10,525 ਹੈ। ਹੁਣ ਤੱਕ 1,97,34,823 ਮਰੀਜ਼ ਠੀਕ ਹੋ ਗਏ ਹਨ। ਉੱਥੇ ਹੀ ਹੁਣ ਤੱਕ 17,72,14,256 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ