ਭਾਰਤ ਵਿੱਚ ਲਗਾਤਾਰ 8ਵੇਂ ਦਿਨ ਤਿੰਨ ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

 India reports 3.79 lakh new cases ,3645 deaths

ਭਾਰਤ ਵਿੱਚ ਲਗਾਤਾਰ 8ਵੇਂ ਦਿਨ ਤਿੰਨ ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਹੁਣ ਤੱਕ 28 ਕਰੋੜ 44 ਲੱਖ ਤੋਂ ਵੱਧ ਕੋਰੋਨ ਦੇ ਟੈਸਟ ਕੀਤੇ ਜਾ ਚੁੱਕੇ ਹਨ। ਰੋਜ਼ਾਨਾ ਪੌਜ਼ੇਟੀਵਿਟੀ ਰੇਟ 21 ਪ੍ਰਤੀਸ਼ਤ ਤੋਂ ਵੱਧ ਹੈ।

ਭਾਰਤ ਵਿੱਚ ਕੋਰੋਨਾ ਦੀ ਲਾਗ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 379,257 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 3645 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ, ਕੋਰੋਨਾ ਤੋਂ 2,69,507 ਲੋਕ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦੇਸ਼ ਵਿੱਚ 3,60,960 ਨਵੇਂ ਮਾਮਲੇ ਸਾਹਮਣੇ ਆਏ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ