ਭਾਰਤ ਨੇ 24 ਘੰਟਿਆਂ ਵਿੱਚ 3,57 ਲੱਖ ਨਵੇਂ ਮਾਮਲਿਆਂ ਦੀ ਰਿਪੋਰਟ ਕੀਤੀ, 3449 ਮੌਤਾਂ

India reports 3,57 lakh new cases in 24 hours

ਕੋਰੋਨਾ ਲਾਗ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਦੇਸ਼ ‘ਚ ਕੋਰੋਨਾ ਦੀ ਰਫ਼ਤਾਰ ਕਾਬੂ ਹੋਣ ਦਾ ਨਾਂ ਨਹੀਂ ਲੈ ਰਹੀ। ਹਰ ਰੋਜ਼ ਲਾਗ ਦੇ ਲੱਖਾਂ ਮਾਮਲਿਆਂ ਤੇ ਮੌਤਾਂ ਦੀ ਗਿਣਤੀ ਰਿਕਾਰਡ ਪੱਧਰ ‘ਤੇ ਵਧ ਰਹੀ ਹੈ। ਭਾਰਤ ਵਿੱਚ ਲਗਾਤਾਰ 7 ਵੇਂ ਦਿਨ ਸਾਢੇ ਤਿੰਨ ਲੱਖ ਤੋਂ ਵੱਧ ਕੋਰੋਨਾ ਕੇਸ ਦਰਜ ਕੀਤੇ ਗਏ ਹਨ।

ਪਿਛਲੇ 24 ਘੰਟਿਆਂ ਵਿੱਚ 357,229 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 3449 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ। ਹਾਲਾਂਕਿ , 3,20,289 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਹਸਪਤਾਲ ਤੋਂ ਸਿਹਤਯਾਬ ਹੋ ਕੇ ਵਾਪਸ ਆਪਣੇ ਘਰ ਪਰਤੇ ਹਨ।

ਦੇਸ਼ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ 2 ਲੱਖ 82 ਹਜ਼ਾਰ 833 ਹੋ ਗਿਆ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 2 ਲੱਖ 22 ਹਜ਼ਾਰ 408 ਹੋ ਗਈ ਹੈ। ਫਿਲਹਾਲ ਦੇਸ਼ ਵਿਚ ਸਿਹਤਯਾਬ ਹੋਏ ਲੋਕਾਂ ਦੀ ਗਿਣਤੀਇੱਕ ਕਰੋੜ 66 ਲੱਖ 13 ਹਜ਼ਾਰ 292 ਹੈ। ਦੇਸ਼ ਵਿਚ ਇਸ ਸਮੇਂ ਐਕਟਿਵ ਮਾਮਲਿਆਂ ਦੀ ਗਿਣਤੀ 34 ਲੱਖ 47 ਹਜ਼ਾਰ 133 ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ