ਭਾਰਤ ਨੇ 3,68 ਲੱਖ ਤੋਂ ਵੱਧ ਨਵੇਂ ਕੋਵਿਡ ਮਾਮਲਿਆਂ ਦੀ ਰਿਪੋਰਟ ਕੀਤੀ,3417 ਮੌਤਾਂ

India reports over 3,68 lakh new covid cases

ਦੇਸ਼ ‘ਚ ਕੋਰੋਨਾ ਦੀ ਰਫ਼ਤਾਰ ਕਾਬੂ ਹੋਣ ਦਾ ਨਾਂ ਨਹੀਂ ਲੈ ਰਹੀ। ਹਰ ਰੋਜ਼ ਲਾਗ ਦੇ ਲੱਖਾਂ ਮਾਮਲਿਆਂ ਤੇ ਮੌਤਾਂ ਦੀ ਗਿਣਤੀ ਰਿਕਾਰਡ ਪੱਧਰ ‘ਤੇ ਵਧ ਰਹੀ ਹੈ। ਸੋਮਵਾਰ ਨੂੰ 3.68 ਲੱਖ ਕੇਸ ਸਾਹਮਣੇ ਆਏ ਸਨ ਜਦੋਂਕਿ ਮੌਤਾਂ ਦੀ ਗਿਣਤੀ 3400 ਤੋਂ ਪਾਰ ਚਲੀ ਗਈ ਹੈ।

24 ਘੰਟਿਆਂ ਵਿਚ 3,68,147 ਨਵੇਂ ਮਾਮਲੇ ਦਰਜ ਕੀਤੇ ਹਨ। ਉਥੇ ਹੀ 3,417 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਸਮੇਂ ਦੌਰਾਨ 3,00,732 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਹਸਪਤਾਲ ਤੋਂ ਸਿਹਤਯਾਬ ਹੋ ਕੇ ਵਾਪਸ ਆਪਣੇ ਘਰ ਪਰਤੇ ਹਨ।

ਕੋਰੋਨਾ ਮਰੀਜ਼ਾਂ ਦਾ ਅੰਕੜਾ ਇੱਕ ਕਰੋੜ 99 ਲੱਖ 25 ਹਜ਼ਾਰ 604ਹੋ ਗਿਆ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 2 ਲੱਖ 18 ਹਜ਼ਾਰ959 ਹੋ ਗਈ ਹੈ। ਫਿਲਹਾਲ ਦੇਸ਼ ਵਿਚ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ 16,29,3003 ਹੈ। ਦੇਸ਼ ਵਿਚ ਇਸ ਸਮੇਂ ਐਕਟਿਵ ਮਾਮਲਿਆਂ ਦੀ ਗਿਣਤੀ 34 ਲੱਖ 13 ਹਜ਼ਾਰ 642 ਹੈ।

ਦੇਸ਼ ਵਿਚ 16 ਜਨਵਰੀ ਤੋਂ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਹੋਈ ਸੀ, ਜਿਸ ਤਹਿਤ ਹੁਣ ਤੱਕ ਕੁਲ 15,71,98,207 ਲੋਕਾਂ ਨੂੰ ਵੈਕਸੀਨ ਦੀ ਖੁਰਾਕ ਦਿੱਤੀ ਜਾ ਚੁੱਕੀ ਹੈ। ਦੱਸ ਦੇਈਏ ਕਿ ਦੂਜੀ ਲਹਿਰ ਵਿਚ ਤੇਜੀ ਨਾਲ ਹੋ ਰਹੇ ਸੰਕਰਮਣ ਦੀ ਚੇਨ ਨੂੰ ਤੋੜਨ ਲਈ ਕੋਵਿਡ ਟਾਸਕ ਫੋਰਸ ਦੇ ਮੈਂਬਰਾਂ ਨੇ ਪੂਰਨ ਲਾਕਡਾਉਨ ਦੀ ਮੰਗ ਕੀਤੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ