ਆਜ਼ਾਦੀ ਦਿਵਸ ਤੇ ਮਠਿਆਈ ਦੇਣ ਤੋਂ ਵੀ ਪਿੱਛੇ ਹਟਿਆ ਪਾਕਿਸਤਾਨ

india vs pakistan: ਦੇਸ਼ ਵਿੱਚ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਬਹਿਸ ਹੁੰਦੀ ਹੀ ਰਹਿੰਦੀ ਹੈ। ਜਿਸ ਵਿੱਚ ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਦਾ ਮਾਮਲਾ ਵੀ ਸ਼ਾਮਿਲ ਹੈ। ਪਾਕਿਸਤਾਨ ਅੱਜ ਆਜ਼ਾਦੀ ਦਿਵਸ ਮਨ ਰਿਹਾ ਹੈ। ਆਮ ਤੌਰ ਤੇ ਦੇਖਿਆ ਜਾਵੇ ਇਸ ਮੌਕੇ ਵੇਲੇ ਪਾਕਿਸਤਾਨ ਭਾਰਤ ਨੂੰ ਮਠਿਆਈ ਦਿੰਦਾ ਹੈ। ਪਰ ਇਸ ਵਾਰ ਪਾਕਿਸਤਾਨ ਮਠਿਆਈ ਦੇਣ ਤੋਂ ਵੀ ਪਿੱਛੇ ਹਟ ਗਿਆ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਨੇ ਇਹ ਪਰੰਪਰਾ ਦੂਜੀ ਵਾਰ ਤੋੜੀ ਹੈ।

ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਕਰਕੇ ਦੋਵਾਂ ਦੇਸ਼ਾਂ ਦੇ ਵਿਚਕਾਰ ਤਲਖ਼ੀ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਈਦ ਦੇ ਮੌਕੇ ‘ਤੇ ਭਾਰਤ ਵੱਲੋਂ ਪਾਕਿਸਤਾਨ ਨੂੰ ਮਠਿਆਈ ਦੇਣ ਦੀ ਤਿਆਰੀ ਕੀਤੀ ਗਈ ਸੀ ਪਰ ਪਾਕਿਸਤਾਨੀ ਰੇਂਜਰਸ ਨੇ ਬੀਐਸਐਫ ਦੇ ਅਧਿਕਾਰੀਆਂ ਕੋਲੋਂ ਮਠਿਆਈ ਲੈਣ ਤੋਂ ਮਨ੍ਹਾ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਫ਼ਿਦੇਲ ਕਾਸਤਰੋ ਨੂੰ ਮੌਤ ਦੇ ਘਾਟ ਉਤਾਰਨ ਦੇ ਲਈ ਅਮਰੀਕਾ ਨੇ ਰਚੀਆਂ ਸਨ 600 ਤੋਂ ਵੱਧ ਸਾਜਿਸ਼ਾਂ

ਦੇਖਿਆ ਜਾਵੇ ਤਾਂ ਇਹ ਪਰੰਪਰਾ ਪਿਛਲੇ ਕਾਫੀ ਲੰਮੇ ਸਮੇ ਤੋਂ ਚੱਲਦੀ ਆ ਰਹੀ ਹੈ। ਦੋਵੇ ਦੇਸ਼ ਆਜ਼ਾਦੀ ਦਿਹਾੜਿਆਂ, ਈਦ ਤੇ ਦੀਵਾਲੀ ਮੌਕੇ ਇੱਕ ਦੂਜੇ ਨੂੰ ਮਠਿਆਈਆਂ ਦਿੰਦੇ ਸਨ ਪਰ ਜੰਮੂ ਕਸ਼ਮੀਰ ਸੂਬੇ ਵਿੱਚ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਬੁਖ਼ਲਾਹਟ ਦੇ ਵਿੱਚ ਆ ਕੇ ਲਗਾਤਾਰ ਪਰੰਪਰਾਵਾਂ ਤੋੜ ਰਿਹਾ ਹੈ। ਜਾਣਕਾਰੀ ਮੁਤਾਬਿਕ ਇਸ ਤੋਂ ਪਹਿਲਾਂ ਪਾਕਿਸਤਾਨ ਨੇ ਭਾਰਤ ਨਾਲ ਵਪਾਰਕ ਸਬੰਧ ਵੀ ਖਤਮ ਕਰ ਦਿੱਤੇ। ਪਾਕਿਸਤਾਨ ਨੇ ਆਪਣੇ ਵੱਲੋਂ ਟਰਾਂਸਪੋਰਟ ਸਿਸਟਮ ਬੰਦ ਕਰ ਦਿੱਤਾ ਤੇ ਹੁਣ ਬੀਐਸਐਫ ਤੇ ਪਾਕਿ ਰੇਂਜਰਸ ਵਿਚਾਲੇ ਹੁੰਦੀਆਂ ਰਸਮਾਂ ਤੋੜ ਦਿੱਤੀਆਂ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago