ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ ਹੋਏ ਕ੍ਰੈਸ਼ , 2 ਪਾਇਲਟ ਵੀ ਹੋਏ ਸ਼ਹੀਦ

indian aircrafts crashes near badgam

ਭਾਰਤੀ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਮਿੱਗ-21 ਤੇ ਹੈਲੀਕਾਪਟਰ ਐਮਆਈ-17 ਦੇ ਕ੍ਰੈਸ਼ ਹੋਣ ਦੀ ਖ਼ਬਰ ਹੈ। ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ। ਮਿੱਗ-21 ਨੇ ਸ੍ਰੀਨਗਰ ਹਵਾਈ ਅੱਡੇ ਤੋਂ ਉਡਾਣ ਭਰੀ ਸੀ ਤੇ ਬਡਗਾਮ ਕੋਲ ਧਮਾਕੇ ਨਾਲ ਜਹਾਜ਼ ਕ੍ਰੈਸ਼ ਹੋ ਗਿਆ।

ਹਾਲੇ ਤਕ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਤੇ ਫ਼ੌਜ ਇਸ ਮਾਮਲੇ ‘ਤੇ ਸਥਿਤੀ ਸਾਫ ਨਹੀਂ ਕਰ ਰਹੇ। ਬਡਗਾਮ ਦੇ ਐਸਐਪੀ ਨੇ ਇੰਨਾ ਜ਼ਰੂਰ ਕਿਹਾ ਕਿ ਫ਼ੌਜ ਦੇ ਕੁਝ ਜਹਾਜ਼ ਡਿੱਗੇ ਹਨ, ਪਰ ਕੋਈ ਪੁਸ਼ਟੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਲਾਕੇ ਦੀ ਤਲਾਸ਼ੀ ਜਾਰੀ ਹੈ।

ਉੱਧਰ, ਕਸ਼ਮੀਰ ਦੇ ਰਾਜੌਰੀ ਤੇ ਪੁੰਛ ਜ਼ਿਲ੍ਹੇ ਵਿੱਚ ਪਾਕਿ ਲੜਾਕੂ ਜਹਾਜ਼ਾਂ ਵੱਲੋਂ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਦੀ ਖ਼ਬਰ ਵੀ ਮਿਲੀ ਸੀ। ਭਾਰਤ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਦਾ ਐਫ-16 ਜਹਾਜ਼ ਡੇਗੇ ਜਾਣ ਦੀ ਵੀ ਸੂਚਨਾ ਹੈ। ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸੁਰੱਖਿਆ ਸਲਾਹਕਾਰ ਨਾਲ ਉੱਚ ਪੱਧਰੀ ਬੈਠਕ ਵੀ ਕੀਤੀ ਹੈ।

Source:AbpSanjha