ਦੇਸ਼

ਪੁਲਵਾਮਾ ਹਮਲੇ ਮਗਰੋਂ ਫੌਜ ਨੇ ਵੱਡੀ ਕਾਰਵਾਈ ਦੇ ਦਿੱਤੇ ਸੰਕੇਤ , ਬਣਾਇਆ ਅੱਤਵਾਦ ਦੇ ਖਾਤਮੇ ਦਾ ਪਲਾਨ

ਪੁਲਵਾਮਾ ਹਮਲੇ ਮਗਰੋਂ ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਵਿੱਚ ਹੋਰ ਸਖਤੀ ਵਰਤਣ ਦੇ ਸੰਕੇਤ ਦਿੱਤੇ ਹਨ। ਅੱਜ ਫੌਜ ਤੇ ਸੀਆਰਪੀਐਫ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਸਪਸ਼ਟ ਕੀਤਾ ਹੈ ਕਿ ਹੁਣ ਕਿਸੇ ਵੀ ਅੱਤਵਾਦੀ ਨੂੰ ਜਿਉਂਦਾ ਨਹੀਂ ਛੱਡਿਆ ਜਾਏਗਾ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਖਾਤਮੇ ਦਾ ਪਲਾਨ ਬਣਾ ਲਿਆ ਹੈ।

ਫੌਜ ਦੇ ਲੈਫਟੀਨੈਂਟ ਜਨਰਲ ਕੰਵਲਜੀਤ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਪੁਲਵਾਮਾ ਹਮਲੇ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦਾ ਹੱਥ ਸੀ। ਉਨ੍ਹਾਂ ਕਿਹਾ ਕਿ ਇਹ ਹਮਲਾ ਆਈਐਸਆਈ ਨੇ ਹੀ ਕਰਵਾਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਸ਼ਮੀਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਹਥਿਆਰ ਸੁੱਟ ਕੇ ਆਤਮ ਸਮਰਪਣ ਕਰਨ ਲਈ ਰਾਜ਼ੀ ਕਰਨ ਨਹੀਂ ਤਾਂ ਉਨ੍ਹਾਂ ਨੂੰ ਮਾਰ ਦਿੱਤਾ ਜਾਏਗੀ।

ਫੌਜ ਨੇ ਦਾਅਵਾ ਕੀਤਾ ਕਿ ਪੁਲਵਾਮਾ ਹਮਲੇ ਕਰਵਾਉਣ ਵਾਲੇ ਅੱਤਵਾਦੀਆਂ ਨੂੰ 100 ਘੰਟੇ ਦੇ ਅੰਦਰ-ਅੰਦਰ ਮਾਰ ਮੁਕਾਇਆ ਹੈ। ਇਸ ਮੁਕਾਬਲੇ ਵਿੱਚ ਜੈਸ਼ ਦੇ ਤਿੰਨ ਕਮਾਂਡਰ ਢੇਰ ਹੋਏ ਹਨ। ਉਂਝ ਉਨ੍ਹਾਂ ਨੇ ਪੁਲਵਾਮਾ ਹਮਲੇ ਵਿੱਚ ਹੋਰ ਕੌਣ ਸ਼ਾਮਲ ਸਨ ਤੇ ਉਨ੍ਹਾਂ ਦੇ ਹੋਰ ਕੀ ਪਲਾਨ ਸੀ, ਇਹ ਦੱਸਣ ਤੋਂ ਸਾਫ ਇਨਕਾਰ ਕਰ ਦਿੱਤਾ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago