ਦੇਸ਼

China vs India: ਚੀਨੀ ਐਪਸ ‘ਨੂੰ ਬੈਨ ਕਰਨ ਮਗਰੋਂ ਹੁਣ ਭਾਰਤ ਸਰਕਾਰ ਚੀਨ ਨੂੰ ਦੂਜਾ ਵੱਡਾ ਝਟਕਾ ਦੇਣ ਨੂੰ ਤਿਆਰ

China vs India: ਭਾਰਤ ਸਰਕਾਰ (Indian Government) ਵੱਲੋਂ ਚੀਨ ਨੂੰ ਆਰਥਿਕ ਮੋਰਚੇ ‘ਤੇ ਠੇਸ ਪਹੁੰਚਾਉਣ ਲਈ ਚੀਨੀ ਮਾਲ ਦੀ ਦਰਾਮਦ ‘ਤੇ ਪਾਬੰਦੀ ਲਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਸਰਕਾਰ ਨੇ ਪਹਿਲਾਂ ਹੀ ਉਦਯੋਗਿਕ ਸੰਗਠਨਾਂ (Industry Associations) ਤੇ ਐਕਸਪੋਰਟ ਪ੍ਰੋਮੋਸ਼ਨ ਕੌਂਸਲ (Export Promotion Council) ਤੋਂ ਚੀਨੀ ਆਯਾਤ (Chinese Import)ਕੀਤੇ ਮਾਲ ਦੀ ਸੂਚੀ ਦੀ ਮੰਗ ਕੀਤੀ ਹੈ ਤਾਂ ਜੋ ਇਹ ਤੈਅ ਕੀਤਾ ਜਾ ਸਕੇ ਕਿ ਅਸੀਂ ਕਿਹੜੀਆਂ ਚੀਜ਼ਾਂ ਅਸਾਨੀ ਨਾਲ ਭਾਰਤ ਵਿੱਚ ਤਿਆਰ ਕਰ ਸਕਦੇ ਹਾਂ ਤੇ ਉਨ੍ਹਾਂ ਚੀਜ਼ਾਂ ‘ਤੇ ਪਾਬੰਦੀ ਲਗਾਉਣ ਨਾਲ ਭਾਰਤੀ ਨਿਰਮਾਤਾਵਾਂ ਨੂੰ ਕੋਈ ਨੁਕਸਾਨ ਨਹੀਂ ਹੋਏਗਾ। ਇੱਕ ਵਿਕਲਪ ਦੇ ਰੂਪ ਵਿੱਚ ਇਹ ਵੀ ਵੇਖਿਆ ਜਾ ਸਕਦਾ ਹੈ ਕਿ ਚੀਨ ਦੀ ਬਜਾਏ ਕਿੱਥੋਂ ਅਹਿਮ ਚੀਜ਼ਾਂ ਤੇ ਖ਼ਾਸਕਰ ਕੱਚੇ ਮਾਲ ਦੀ ਦਰਾਮਦ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: China Latest News: ਚੀਨ ਦੇ ਗੁਈਝੋਊ ਇਲਾਕੇ ਵਿੱਚ ਭਾਰੀ ਮੀਂਹ, ਬਣੀ ਹੜ੍ਹ ਦੀ ਸਥਿਤੀ

ਸਰਕਾਰ ਇਸ ਗੱਲ ਤੋਂ ਵੀ ਜਾਣੂ ਹੈ ਕਿ ਦਵਾਈ, ਆਟੋ ਪਾਰਟਸ, ਮੋਬਾਈਲ ਤੇ ਹੋਰ ਇਲੈਕਟ੍ਰਾਨਿਕਸ, ਰਸਾਇਣ ਜਿਹੇ ਬਹੁਤ ਸਾਰੇ ਖੇਤਰ ਹਨ, ਜਿੱਥੇ ਚੀਨ ਤੋਂ ਕੱਚੇ ਮਾਲ ਦੀ ਸਪਲਾਈ ਨਾ ਹੋਣ ਤੇ ਤਿਆਰ ਮਾਲ ਦਾ ਉਤਪਾਦਨ ਸੰਭਵ ਨਹੀਂ ਹੁੰਦਾ। ਭਾਰਤ ਫਾਰਮਾਸਿਊਟੀਕਲ ਕੱਚੇ ਮਾਲ (ਏਪੀਆਈ) ਲਈ 90 ਪ੍ਰਤੀਸ਼ਤ ਲਈ ਚੀਨ ‘ਤੇ ਨਿਰਭਰ ਕਰਦਾ ਹੈ। ਭਾਰਤ ਦੇ 70 ਪ੍ਰਤੀਸ਼ਤ ਮੋਬਾਈਲ ਫੋਨਾਂ ‘ਤੇ ਨਿਰਭਰਤਾ ਚੀਨ’ ਤੇ ਹੈ।

ਚੀਨ ਤੋਂ ਆਟੋ ਪਾਰਟਸ ਤਿਆਰ ਕਰਨ ਲਈ ਬਹੁਤ ਸਾਰੀਆਂ ਕੱਚੀਆਂ ਚੀਜ਼ਾਂ ਆ ਰਹੀਆਂ ਹਨ ਜਿਸ ਦੇ ਬਗੈਰ ਪੁਰਜ਼ੇ ਤਿਆਰ ਨਹੀਂ ਕੀਤੇ ਜਾ ਸਕਦੇ। ਬਹੁਤ ਸਾਰੇ ਕਾਸਮੈਟਿਕ ਉਤਪਾਦ ਹਨ ਜੋ ਪੂਰੀ ਤਰ੍ਹਾਂ ਚੀਨ ਦੇ ਕੱਚੇ ਮਾਲ ‘ਤੇ ਨਿਰਭਰ ਕਰਦੇ ਹਨ। ਨਿਰਯਾਤਕਾਂ ਮੁਤਾਬਕ, ਚੀਨ ਤੋਂ ਸਸਤੇ ਭਾਅ ‘ਤੇ ਕੱਚੇ ਮਾਲ ਦੀ ਉਪਲਬਧਤਾ ਕਰਕੇ ਉਨ੍ਹਾਂ ਦੀ ਲਾਗਤ ਘੱਟ ਹੈ ਤੇ ਉਹ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਮੁਕਾਬਲਾ ਕਰਨ ਦੇ ਯੋਗ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago