ਆਰਟੀਕਲ 370 ਨੂੰ ਲੈ ਕੇ ਸਰਹੱਦ ਤੇ ਵੱਡੇ ਐਕਸ਼ਨ ਦੀ ਤਿਆਰੀ,ਦੇਸ਼ ਭਰ ਵਿੱਚ ਅਲਰਟ

ਦੇਸ਼ ਭਰ ਵਿੱਚ ਜੰਮੂ ਅਤੇ ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਲੋਕਾਂ ਤੋਂ ਇਲਾਵਾ ਸਿਆਸਤਦਾਨਾਂ ਵਿੱਚ ਵੀ ਕਾਫੀ ਵਿਵਾਦ ਖੜਾ ਹੋ ਰਿਹਾ ਹੈ। ਜੰਮੂ ਅਤੇ ਕਸ਼ਮੀਰ ਵਿੱਚੋਂ ਆਰਟੀਕਲ 370 ਹਟਣ ਦੇ ਮਗਰੋਂ ਪਾਕਿਸਤਾਨ ਵਿੱਚ ਵੀ ਕਾਫੀ ਹਿਲਜੁਲ ਹੋ ਰਹੀ ਹੈ। ਪਾਕਿਸਤਾਨ ਨੇ ਭਾਰਤ ਨਾਲੋਂ ਕਾਫੀ ਸੰਬੰਧ ਤੋੜ ਲਏ ਹਨ। ਜਾਣਕਾਰੀ ਅਨੁਸਾਰ ਪਾਕਿਸਤਾਨ ਵਲੋਂ ਹੋਰ ਕਾਰਵਾਈਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਭਰੋਸੇਯੋਗ ਸੂਤਰਾਂ ਮੁਤਾਬਕ ਪਾਕਿਸਤਾਨ ‘ਚ ਮੌਜੂਦ ਅੱਤਵਾਦੀ ਸੰਗਠਨ ਭਾਰਤੀ ਸੁਰੱਖਿਆ ਬਲਾਂ ‘ਤੇ ਹਮਲੇ ਨੂੰ ਅੰਜ਼ਾਮ ਦੇ ਸਕਦੇ ਹਨ।

ਦੂਜੇ ਪਾਸੇ ਐਲਓਸੀ ‘ਤੇ ਪਾਕਿਸਤਾਨ ਦੀ ਬੈਟ ਹਮਲੇ ਦੀ ਫਿਰਾਕ ‘ਚ ਹੈ। ਇਸ ਤਰਾਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਭਾਰਤੀ ਖੁਫਿਆ ਏਜੰਸੀਆਂ ਨੂੰ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ (ਬੈਟ) ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਸਕਦੀ ਹੈ। ਭਰੋਸੇਯੋਗ ਸੂਤਰਾਂ ਇਹ ਖ਼ਬਰਾਂ ਮਿਲ ਰਹੀਆਂ ਹਨ ਕਿ ਪੀਓਕੇ ‘ਚ ਭਾਰੀ ਗਿਣਤੀ ‘ਚ ਅੱਤਵਾਦੀ ਮੌਜੂਦ ਹਨ। ਉੱਥੇ ਲੌਂਚ ਪੈਡ ‘ਤੇ ਲਸ਼ਕਰ-ਏ-ਤੋਇਬਾ ਤੇ ਜੈਸ਼-ਏ-ਮੁਹਮੰਦ ਦੇ ਅੱਤਵਾਦੀ ਮੌਜੂਦ ਹਨ। ਇਹਨਾਂ ਅੱਤਵਾਦੀਆਂ ਦੇ ਨਾਲ ਪਾਕਿਸਤਾਨ ਸੈਨਾ ਦੀ ਮੌਜੂਦਗੀ ਵੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤ ਮਾਨ ਦੀ ਦਾਦੀ ਦਾ ਦਿਹਾਂਤ, ਪੂਰੇ ਘਰ ਵਿੱਚ ਸੋਗ ਦੀ ਲਹਿਰ

ਇਹ ਸਭ ਕੁੱਝ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਦੇਸ਼ ਵਿੱਚ ਦਿੱਲੀ, ਜੰਮੂ, ਸ੍ਰੀਨਗਰ, ਗੁਹਾਟੀ, ਅਗਰਤਲਾ, ਮੁੰਬਈ ਤੇ ਕੋਲਕਾਤਾ ਸਣੇ ਦੇਸ਼ ਦੇ 19 ਏਅਰਪੋਰਟ ਨੂੰ ਹਾਈ ਅਲਰਟ ਰੱਖਿਆ ਗਿਆ ਹੈ ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ।

ਹੁਣ ਤੁਹਾਨੂੰ ਇਹ ਵੀ ਦੱਸ ਦਿੰਦੇ ਹਾਂ ਕਿ ਹੁਣ ਤੱਕ ਪਾਕਿਸਤਾਨ ਭਾਰਤ ਨਾਲ ਕਿ ਕੁੱਝ ਕਰ ਚੁੱਕਿਆ ਹੈ।

– ਭਾਰਤ ਨਾਲ ਵਪਾਰਕ ਸਬੰਧ ਤੋੜ ਚੁੱਕਿਆ ਹੈ।

– ਭਾਰਤ ਨਾਲ ਦੋਪੱਖੀ ਸਬੰਧਾਂ ਨੂੰ ਘੱਟ ਕਰਨ ਦਾ ਫੈਸਲਾ।

– ਭਾਰਤ ਦੇ ਹਾਈ ਕਮਿਸ਼ਨਰ ਅਜੈ ਬਿਸਾਰਿਆ ਨੂੰ ਵਾਪਸ ਭੇਜਣ ਦਾ ਫੈਸਲਾ ਕੀਤਾ।

– ਕਸ਼ਮੀਰ ਮੁੱਦੇ ਨੂੰ ਸੰਯੁਕਤ ਰਾਸ਼ਟਰ ‘ਚ ਚੁੱਕਣ ਦੀ ਗੱਲ ਕੀਤੀ ਗਈ ਹੈ।

– ਭਾਰਤ ਦੀ ਸੀਮਾ ਨਾਲ ਲੱਗਦੇ ਏਅਰਬੇਸ ਨੂੰ ਬੰਦ ਕੀਤਾ।

– ਦੋਪੱਖੀ ਸਮਝੌਤਿਆਂ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago