ਨਿਰਦੋਸ਼ 6 ਸਾਲ ਦੀ ਬੱਚੀ ਨਾਲ ਨੌਜਵਾਨ ਨੇ ਬਲਾਤਕਾਰ ਕੀਤਾ

Innocent 6 year old girl raped by young man

ਸ਼ਹਿਰ ’ਚ ਇਕ ਨੌਜਵਾਨ ਵੱਲੋਂ ਆਪਣੇ ਸਕੇ ਚਾਚੇ ਦੀ 6 ਸਾਲ ਦੀ ਮਾਸੂਮ ਧੀ ਨਾਲ ਜਬਰ-ਜ਼ਨਾਹ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।

ਉਨ੍ਹਾਂ ਨੇ ਆਪਣੇ ਭਰਾ ਤੇ ਭਰਜਾਈ ਦੀ ਮੌਤ ਹੋ ਜਾਣ ਤੋਂ ਬਾਅਦ ਭਤੀਜੇ ਨੂੰ ਘਰ ’ਚ ਰੱਖਿਆ ਹੋਇਆ ਸੀ। ਅੱਜ ਦੇਰ ਰਾਤ 10 ਵਜੇ ਦੇ ਕਰੀਬ ਉਕਤ ਨੌਜਵਾਨ ਆਪਣੀ ਚਚੇਰੀ ਭੈਣ ਨੂੰ ਆਪਣੇ ਕਮਰੇ ’ਚ ਲੈ ਗਿਆ ਤੇ ਉਸ ਨਾਲ ਜਬਰ-ਜ਼ਨਾਹ ਕੀਤਾ।

ਮਾਂ ਨੇ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਤਾਂ ਬੱਚੀ ਨੇ ਮਾਂ ਨੂੰ ਸਭ ਕੁੱਝ ਦੱਸ ਦਿੱਤਾ। ਇਸ ਤੋਂ ਬਾਅਦ ਉਹ ਭਤੀਜੇ ਦੇ ਕਮਰੇ ਵੱਲ ਗਈ ਤਾਂ ਉਹ ਘਰੋਂ ਫਰਾਰ ਹੋ ਗਿਆ। ਪੀੜਤ ਪਰਿਵਾਰ ਵੱਲੋਂ ਇਸ ਸਬੰਧੀ ਥਾਣਾ ਭੋਗਪੁਰ ਨੂੰ ਸੂਚਨਾ ਦਿੱਤੀ ਗਈ। ਥਾਣਾ ਮੁਖੀ ਮਨਜੀਤ ਸਿੰਘ ਪੁਲਸ ਪਾਰਟੀ ਅਤੇ ਮਹਿਲਾ ਪੁਲਸ ਨਾਲ ਘਟਨਾ ਵਾਲੀ ਥਾਂ ’ਤੇ ਪੁੱਜੇ । ਇਸ ਤੋਂ ਬਾਅਦ ਪੀੜਤ ਬੱਚੀ ਨੂੰ ਮੈਡੀਕਲ ਜਾਂਚ ਲਈ ਕਾਲਾ ਬੱਕਰਾ ਹਸਪਤਾਲ ਭੇਜ ਦਿੱਤਾ ਗਿਆ । ਦੇਰ ਰਾਤ ਪੁਲਸ ਵੱਲੋਂ ਪੀੜਤ ਬੱਚੀ ਦੀ ਮਾਤਾ ਦੇ ਬਿਆਨ ਦਰਜ ਕਰਨ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ