ਦੇਸ਼

ਕੀ ਦੇਸ਼ ‘ਚ ਮੁੜ ਲੱਗ ਰਿਹਾ 18 ਦਿਨਾਂ ਦਾ ਮੁਕੰਮਲ ਲੌਕਡਾਊਨ ? ਜਾਣੋ ਇਸ ਦਾ ਅਸਲੀ ਸੱਚ

ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅਜਿਹੇ ਸਮੇਂ ਇਕ ਵਾਰ ਫਿਰ ਤੋਂ ਦੇਸ਼ ਵਿਚ ਮੁਕੰਮਲ ਲਾਕਡਾਊਨ (Complete Lockdown in India) ਦੀ ਚਰਚਾ ਤੇਜ਼ ਹੋ ਗਈ ਹੈ।

ਕੇਂਦਰ ਸਰਕਾਰ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਾਲੇ ਦੇਸ਼ ਵਿਚ 3 ਮਈ ਤੋਂ 20 ਮਈ ਤੱਕ ਮੁਕੰਮਲ ਲੌਕਡਾਊਨ ਦਾ ਐਲਾਨ ਕਰਨ ਜਾ ਰਹੀ ਹੈ। ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਇਸ ਮੈਸੇਜ ਦੇ ਵਾਇਰਲ ਹੋਣ ਦੇ ਪਿੱਛੇ ਸੱਚਾਈ ਕੀ ਹੈ।

ਲਾਕਡਾਊਨ ਦੀਆਂ ਨਵੀਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਵਿਚ 3 ਮਈ ਤੋਂ 20 ਮਈ ਤਕ ਮੁਕੰਮਲ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਦੇਸ਼ ਦੇ ਸਾਰੇ ਸੂਬਿਆਂ ਨੇ ਮੁਕੰਮਲ ਲਾਕਡਾਊਨ ਸਬੰਧੀ ਸਹਿਮਤੀ ਪ੍ਰਗਟਾਈ ਹੈ।

ਲਾਕਡਾਊਨ ਲੱਗਣ ਦੀ ਖ਼ਬਰ ਦਾ ਕੇਂਦਰ ਸਰਕਾਰ ਲਈ ਤੱਥਾਂ ਦੀ ਜਾਂਚ ਕਰਨ ਵਾਲੀ ਪੀਆਈਬੀ ਫੈਕਟ ਚੈੱਕ ਟੀਮ (PIB Fact Check) ਨੇ ਨੋਟਿਸ ਲਿਆ। ਪੀਆਈਬੀ ਫੈਕਟ ਚੈੱਕ ਟੀਮ ਨੇ ਇਸ ਦੀ ਪੂਰੀ ਪੜਤਾਲ ਆਪਣੇ ਟਵਿੱਟਰ ਹੈਂਡਲ ‘ਤੇ ਇਨ੍ਹਾਂ ਦਾਅਵਿਆਂ ਦੇ ਪਿੱਛੇ ਦੀ ਸਚਾਈ ਸ਼ੇਅਰ ਕੀਤੀ ਹੈ।

ਪੀਆਈਬੀ ਫੈਕਟ ਚੈੱਕ ਟੀਮ ਨੇ ਟਵੀਟ ‘ਚ ਲਿਖਿਆ- ‘ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇਕ ਪੋਸਟ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਵਿਚ 3 ਮਈ ਤੋਂ 20 ਮਈ ਤਕ ਸੰਪੂਰਨ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਹੈ। PIB Fact Check ਨੇ ਕਿਹਾ ਕਿ ਇਹ ਦਾਅਵਾ ਫਰਜ਼ੀ ਹੈ। ਕੇਂਦਰ ਸਰਕਾਰ ਨੇ ਅਜਿਹਾ ਕੋਈ ਐਲਾਨ ਨਹੀਂ ਕੀਤਾ ਹੈ।’

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago