ਜੰਮੂ-ਕਸ਼ਮੀਰ ਦੇ ਸਾਬਕਾ CM ਉਮਰ ਅਬਦੁੱਲਾ ਤੇ ਮਹਿਬੂਬਾ ਮੁਫਤੀ ਗ੍ਰਿਫ਼ਤਾਰ

ਨਵੀਂ ਦਿੱਲੀ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀਡੀਪੀ ਨੇਤਾ ਮਹਿਬੂਬਾ ਮੁਫਤੀ ਤੇ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼੍ਰੀਨਗਰ ਦੇ ਸਰਕਾਰੀ ਗੈਸਟ ਹਾਊਸ (ਹਰੀ ਨਗਰ ਗੈਸਟ ਹਾਊਸ) ਲਿਜਾਇਆ ਗਿਆ ਹੈ।

ਦੱਸ ਦਈਏ ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਪੀਡੀਪੀ ਲੀਡਰ ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਨੂੰ ਨਜ਼ਰਬੰਦ (House Arrest) ਕੀਤਾ ਗਿਆ ਸੀ। ਕੇਂਦਰ ਦੀ ਮੋਦੀ ਸਰਕਾਰ ਨੇ ਜੰਮੂ ਕਸ਼ਮੀਰ ਤੋਂ ਧਾਰਾ 370 ਤੇ 35ਏ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਰਾਜ ਸਭਾ ਤੋਂ ਜੰਮੂ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਣ ਦਾ ਬਿੱਲ ਵੀ ਪਾਸ ਕਰ ਦਿੱਤਾ ਹੈ। ਇਹ ਬਿੱਲ ਅੱਜ ਲੋਕ ਸਭਾ ਵਿੱਚ ਵੀ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਮੋਦੀ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚ ਦਹਿਸ਼ਤ ਦੇ ਮਾਹੌਲ ਨੂੰ ਲੈ ਕੇ ਲਿਆ ਗਿਆ ਵੱਡਾ ਫੈਸਲਾ

ਦੱਸ ਦੇਈਏ ਧਾਰਾ 370 ਖ਼ਤਮ ਕਰਨ ਤੋਂ ਬਾਅਦ ਮਹਿਬੂਬਾ ਮੁਫਤੀ ਨੇ ਕਿਹਾ ਸੀ, ‘ਅੱਜ ਭਾਰਤੀ ਲੋਕਤੰਤਰ ਦਾ ਕਾਲਾ ਦਿਨ ਹੈ। ਧਾਰਾ 370 ਨੂੰ ਰੱਦ ਕਰਨ ਲਈ ਭਾਰਤ ਸਰਕਾਰ ਦਾ ਇਕਪਾਸੜ ਫੈਸਲਾ ਗੈਰ-ਕਾਨੂੰਨੀ ਤੇ ਗੈਰ-ਸੰਵਿਧਾਨਕ ਹੈ। ਜੰਮੂ ਤੇ ਕਸ਼ਮੀਰ ਵਿੱਚ ਭਾਰਤ ਕਾਰਜਸ਼ੀਲ ਸ਼ਕਤੀ ਬਣ ਜਾਏਗਾ। ਧਾਰਾ 370 ‘ਤੇ ਚੁੱਕਿਆ ਕਦਮ ਉਪਮਹਾਦੀਪ ਲਈ ਵਿਨਾਸ਼ਕਾਰੀ ਨਤੀਜੇ ਲਿਆਏਗਾ, ਉਹ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਦਹਿਸ਼ਤ ਕਰ ਕੇ ਇਸ ਖੇਤਰ ਵਿੱਚ ਅਧਿਕਾਰ ਚਾਹੁੰਦੇ ਹਨ।’

ਮਹਿਬੂਬਾ ਮੁਫਤੀ ਨੇ ਕਿਹਾ ਕਿ ਭਾਰਤ ਕਸ਼ਮੀਰ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਿਹਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਧਾਰਾ 370 ‘ਤੇ ਸਰਕਾਰ ਦੇ ਕਦਮਾਂ ਨੂੰ ਇਕਤਰਫਾ ਫੈਸਲਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਧੋਖਾ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago