550ਵੇਂ ਪ੍ਰਕਾਸ਼ ਪੂਰਬ ਦੇ ਮੌਕੇ ਤੇ PM ਮੋਦੀ ਨੇ ਕੀਤਾ ਕਰਤਾਰਪੁਰ ਲਾਂਘੇ ਦਾ ਉਦਘਾਟਨ

Kartarpur Corridor inauguration 2

ਅੱਜ ਸਿੱਖ ਭਾਈਚਾਰੇ ਸਮੇਤ ਪੂਰੇ ਦੇਸ਼ ਲਈ ਬਹੁਤ ਹੀ ਖੁਸ਼ੀ ਦਾ ਦਿਨ ਹੈ, ਕਿਉਂਕਿ ਅੱਜ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਇਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਨਰਿੰਦਰ ਮੋਦੀ ਦੇ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ , ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੰਸਦ ਮੈਂਬਰ ਸੰਨੀ ਦਿਓਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ , ਰਾਜਪਾਲ ਵੀ. ਪੀ. ਬਦਨੌਰ, ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਮੌਜੂਦ ਸਨ।

Kartarpur Corridor inauguration

ਪ੍ਰਧਾਨ ਮੰਤਰੀ ਮੋਦੀ ਅੱਜ ਸਵੇਰੇ ਹੀ ਪੰਜਾਬ ਪਹੁੰਚੇ , ਸਭ ਤੋਂ ਪਹਿਲਾ ਉਹਨਾ ਨੇ ਸੁਲਤਾਪੁਰ ਲੋਧੀ ਚ’ ਗੁਰਦੁਆਰਾ ਬੇਰ ਸਾਹਿਬ ‘ਚ ਮੱਥਾ ਟੇਕਿਆ ਅਤੇ ਉਸ ਤੋਂ ਬਾਦ ਡੇਰਾ ਬਾਬਾ ਨਾਨਕ ਪਹੁੰਚੇ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਕਰਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕੀਤਾ। ਮੋਦੀ ਨੇ ਕਿਹਾ ਪਾਕਿਸਤਾਨ ਨੇ ਸਿੱਖਾਂ ਦੀ ਭਾਵਨਾਵਾਂ ਨੂੰ ਸਮਝਿਆ ਹੈ।

ਇਹ ਵੀ ਪੜ੍ਹੋ : ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਪੰਜਾਬ ਤੋਂ ਰਵਾਨਾ

Kartarpur Corridor inauguration 3

ਨਾਲ ਹੀ ਭਾਰਤ ਵਲੋਂ ਪਾਕਿਸਤਾਨ ਲਈ ਪਹਿਲਾ ਜੱਥਾ ਵੀ ਰਵਾਨਾ ਕਰ ਦਿੱਤਾ ਗਿਆ। ਨਵਜੋਤ ਸਿੰਘ ਸਿੱਧੂ ਵੀ ਪਹਿਲੇ ਜੱਥੇ ਨਾਲ ਹੀ ਪਾਕਿਸਤਾਨ ਰਵਾਨਾ ਹੋਏ ਹਨ। ਭਾਰਤ ਸਰਕਾਰ ਵਲੋਂ ਵੀਰਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਵਿੱਚ ਹੋਣ ਵਾਲੇ ਪ੍ਰੋਗਰਾਮ ਚ’ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਸੀ।