ਕੇਜਰੀਵਾਲ ਅਤੇ ਮਾਨ ਨੇ ਭਾਜਪਾ ਨਾਲ ਹੱਥ ਮਿਲਾ ਕੇ ਦਿੱਲੀ ਦੇ ਮੁੱਖ ਮੰਤਰੀ ਦੀ ਪ੍ਰਵਾਨਗੀ ਨਾਲ ਜ਼ਰੂਰੀ ਵਸਤੂਆਂ ਦੇ ਕੰਮ ਨੂੰ ਮਨਜ਼ੂਰੀ ਦੇ ਦਿੱਤੀ।

Kejriwal-and-mann-hand-in-glove-with-the-bjp

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਦੋਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ ਅਤੇ ਮਾਨ ਨੇ ਕੇਜਰੀਵਾਲ ਦੀ ਸਹਿਮਤੀ ਨਾਲ ਹੀ ਜ਼ਰੂਰੀ ਵਸਤਾਂ ਸੋਧ ਐਕਟ 2020 ਨੂੰ ਲਾਗੂ ਕਰਨ ਲਈ ਸੰਸਦੀ ਦੀ ਖੁਰਾਕ ਤੇ ਖਪਤਕਾਰ ਮਾਮਲਿਆਂ ਬਾਰੇ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਿਚ ਸਹਿਮਤੀ ਦਿੱਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਰਵਿੰਕ ਕੇਜਰੀਵਾਲ ਨੂੰ ਅੱਜ ਬਾਘਾਪੁਰਾਣਾ ਵਿਖੇ ਆਪ ਦੀ ਰੈਲੀ ਦੌਰਾਨ ਭਗਵੰਤ ਮਾਨ ਵੱਲੋਂ ਕੀਤੇ ਗੁਨਾਹ ਦੀ ਮੁਆਫੀ ਮੰਗਣੀ ਚਾਹੀਦੀ ਸੀ।

ਉਹਨਾਂ ਕਿਹਾ ਕਿ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਭਗਵੰਤ ਮਾਨ ਨੇ ਕਿਸਾਨਾਂ ਖਿਲਾਫ ਇਹ ਗੁਨਾਹ ਦਿੱਲੀ ਦੇ ਮੁੱਖ ਮੰਤਰੀ ਦੀ ਸਹਿਮਤੀ ਨਾਲ ਹੀ ਕੀਤਾ ਹੈ। ਉਹਨਾਂ ਕਿਹਾ ਕਿ ਆਪ ਨੇ ਕੇਂਦਰ ਸਰਕਾਰ ਨਾਲ ਦੇਸ਼ ਦੇ ਕਿਸਾਨਾਂ ਦੀ ਕੀਮਤ ’ਤੇ ਸੌਦਾ ਕੀਤਾ ਹੈ। ਉਹਨਾਂ ਕਿਹਾ ਕਿ ਇਹ ਹੁਣ ਬੇਨਕਾਬ ਹੋ ਗਿਆ ਹੈ। ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਭਗਵੰਤ ਮਾਨ ਨੇ ਇਸ ਮਾਮਲੇ ’ਤੇ ਭਾਜਪਾ ਸਰਕਾਰ ਦਾ ਕਹਿਣਾ ਮੰਨਿਆ ਸੀ।

ਉਹਨਾਂ ਕਿਹਾ ਕਿ ਹੁਣ ਮਾਨ ਨੇ ਇਸੇ ਐਕਟ ਵਿਚ ਸੋਧ ਲਈ ਹਮਾਇਤ ਦਿੱਤੀ ਹੈ ,ਜਿਸ ਵਾਸਤੇ ਉਹ ਕਾਰਪੋਰੇਟ ਘਰਾਣਿਆਂ ਨਾਲ ਰਲ ਗਿਆ ਹੈ ਤੇ ਉਹਨਾਂ ਤੇ ਕੇਂਦਰ ਸਰਕਾਰ ਦੇ ਲਾਭ ਲਈ ਅਜਿਹਾ ਕੁਝ ਕੀਤਾ ਹੈ। ਅਕਾਲੀ ਆਗੂ ਨੇ ਆਪ ਦੇ ਕਨਵੀਨਰ ਵੱਲੋਂ ਬਾਘਾਪੁਰਾਣਾ ਪ੍ਰੋਗਰਾਮ ਦੌਰਾਨ ਪੰਜਾਬੀਆਂ ਨੂੰ ਆਪਣੇ ਗੁੰਮਰਾਹਕੁੰਨ ਪ੍ਰਾਪੇਗੰਡਾ ਰਾਹੀਂ ਗੁੰਮਰਾਹ ਕਰਨ ਦੀ ਵੀ ਨਿਖੇਧੀ ਕੀਤੀ।

ਡਾ. ਚੀਮਾ ਨੇ ਕਿਸਾਨ ਅੰਦੋਲਨ ਦੌਰਾਨ ਦਿੱਲੀ ਦੀਆਂ ਜੇਲ੍ਹਾਂ ਵਿਚ ਡੱਕੇ ਸਿੱਖ ਨੌਜਵਾਨਾਂ ਦੇ ਕੱਕਾਰਾਂ ਦੀ ਬੇਦਅਬੀ ਕਰਨ ਲਈ ਵੀ ਕੇਜਰੀਵਾਲ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਿੱਖ ਨੌਜਵਾਨਾਂ ਨੇ ਦੱਸਿਆ ਹੈ ਕਿ ਤਿਹਾੜ ਜੇਲ੍ਹ ਜੋ ਕਿ ਤੁਹਾਡੀ ਨਿਗਰਾਨੀ ਹੇਠ ਹੈ, ਵਿਚ ਕਿਵੇਂ ਸਿੱਖ ਕੱਕਾਰਾਂ ਦੀ ਬੇਦਅਬੀ ਕੀਤੀ ਗਈ ਤੇ ਕਿਵੇਂ ਦਿੱਲੀ ਸਰਕਾਰ ਦੇ ਐਡਵੋਕੇਟ ਜਨਰਲ ਨੇ ਅਦਾਲਤਾਂ ਵਿਚ ਸਿੱਖ ਨੌਜਵਾਨਾਂ ਦੀਆਂ ਜ਼ਮਾਨਤਾਂ ਦਾ ਵਿਰੋਧ ਕੀਤਾ।

ਸਾਬਕਾ ਮੰਤਰੀ ਨੇ ਨੌਜਵਾਨਾਂ ਨੁੰ ਇਹ ਵੀ ਅਪੀਲ ਕੀਤੀ ਕਿ ਉਹ ਕੇਜਰੀਵਾਲ ਵੱਲੋਂ ਸੂਬੇ ਵਿਚ ਆਪ ਸਰਕਾਰ ਆਉਣ ’ਤੇ  ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਨੌਕਰੀਆਂ ਦੇਣ ਦੇ ਪੂਰੇ ਨਾ ਕੀਤੇ ਵਾਅਦੇ ਪੂਰੇ ਕਰਨ ਦੇ ਕੀਤੇ ਦਾਅਵੇ ਤੋਂ ਗੁੰਮਰਾਹ ਨਾ ਹੋਣ । ਉਹਨਾਂ ਕਿਹਾ ਕਿ ਇਹ ਉਹੀ ਵਿਅਕਤੀ ਹੈ ਜਿਸਨੇ ਪਹਿਲਾਂ ਇਹ ਦਾਅਵਾ ਕੀਤਾ ਸੀ ਕਿ ਉਹ ਆਪਣੇ ਬੱਚਿਆਂ ਦੀ ਸਹੁੰ ਚੁੱਕਦਾ ਹੈ ਕਿ ਉਹ ਕਦੇ ਵੀ ਕਾਂਗਰਸ ਜਾਂ ਭਾਜਪਾ ਨਾਲ ਸਮਝੌਤਾ ਨਹੀਂ ਕਰੇਗਾ ਪਰ ਫਿਰ ਇਸਨੇ ਕਾਂਗਰਸ ਪਾਰਟੀ ਨਾਲ ਰਲ ਕੇ ਸਰਕਾਰ ਬਣਾ ਲਈ। ਉਹਨਾਂ ਕਿਹਾ ਕਿ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਤੇ ਦਸਮ ਪਿਤਾ ਦੇ ਚਰਨਾਂ ਦੀ ਝੂਠੀ ਸਹੁੰ ਚੁੱਕੀ, ਉਸੇੇ ਤਰੀਕੇ ਕੇਜਰਵਾਲ ’ਤੇਵੀ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ