ਕਰਤਾਰਪੁਰ ਲਾਂਘੇ ਸਮਾਗਮ ਦੌਰਾਨ ਗੂੰਜੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਕਰਤਾਰਪੁਰ ਲਾਂਘੇ ਉਦਘਾਟਨ ਦੇ ਸਮਾਗਮ ਦੇ ਵਿੱਚ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਗੂੰਜੇ । ਇਸ ਮੌਕੇ ਤੇ ਕਰਤਾਰਪੁਰ ਦਰਸ਼ਨ ਕਰਨ ਆਏ ਸ਼ਰਧਾਲੂਆਂ ਵਿੱਚੋਂ ਕੁੱਝ ਲੋਕਾਂ ਨੇ ਖਾਲਿਸਤਾਨ-ਪਾਕਿਸਤਾਨ ਜਿੰਦਾਬਾਦ ਦੇ ਨਾਅਰੇ ਲਾਏ। ਇਸ ਨਾਅਰੇਬਾਜ਼ੀ ਨੇ ਉਸ ਥਾਂ ਤੇ ਆਏ ਸਾਰੇ ਲੋਕਾਂ ਦਾ ਧਿਆਨ ਆਪਣੇ ਵਲ ਖਿੱਚਿਆ। ਖਾਲਿਸਤਾਨ ਜਿੰਦਾਬਾਦ ਦੇ ਨਾਲ-ਨਾਲ ਇਮਰਾਨ ਖ਼ਾਨ ਤੇ ਨਵਜੋਤ ਸਿੰਘ ਸਿੱਧੂ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ।

ਇਹ ਵੀ ਪੜ੍ਹੋ : 550ਵੇਂ ਪ੍ਰਕਾਸ਼ ਪੂਰਬ ਦੇ ਮੌਕੇ ਤੇ PM ਮੋਦੀ ਨੇ ਕੀਤਾ ਕਰਤਾਰਪੁਰ ਲਾਂਘੇ ਦਾ ਉਦਘਾਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਰੀ ਘਟਨਾ ਨੂੰ ਪਾਕਿਸਤਾਨ ਦੀ ਸਾਜ਼ਿਸ਼ ਦੱਸੀ ਹੈ , ਕਿਉਂਕਿ ਕੁੱਝ ਦਿਨ ਪਹਿਲਾਂ ਹੀ ਪਾਕਿਸਤਾਨ ਵਲੋਂ ਜਾਰੀ ਕੀਤੇ ਗਏ ਇੱਕ ਥੀਮ ਸੋਂਗ ਦੇ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਸਮੇਤ ਕੁੱਝ ਹੋਰ ਗਰਮ ਖਿਆਲੀ ਸਿੱਖਾਂ ਦੀਆਂ ਤਸਵੀਰਾਂ ਦਿਖਾਈਆਂ ਗਈਆਂ । ਇਸ ਉੱਤੇ ਭਾਰਤ ਸਰਕਾਰ ਨੇ ਇਤਰਾਜ਼ ਵੀ ਜਤਾਇਆ ਸੀ । ਹੁਣ ਕੱਲ੍ਹ ਵੀ ਸਿੱਖ ਸ਼ਰਧਾਲੂਆਂ ਵੱਲੋਂ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਾਏ ਗਏ ਹਨ ।

ਕਰਤਾਰਪੁਰ ਲਾਂਘਾ ਖੋਲ੍ਹਣ ਤੇ ਇਸ ਦਾ ਕ੍ਰੇਡਿਟ ਲੈਣ ਲਈ ਇੱਕ ਵੱਡੀ ਦੌੜ ਲੱਗੀ ਹੈ ਪਰ ਲਗਭਗ ਹਰ ਸਿੱਖ ਸ਼ਰਧਾਲੂ ਇਸ ਦਾ ਕ੍ਰੈਡਿਟ ਨਵਜੋਤ ਸਿੰਘ ਸਿੱਧੂ ਨੂੰ ਦੇ ਰਿਹਾ ਹੈ। ਕਿਉਂਕਿ ਸਭ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਹੀ ਲਾਂਘਾ ਖੋਲ੍ਹਣ ਦੀ ਗੱਲ ਕੀਤੀ ਸੀ। ਇਸ ਕਰਕੇ ਹੀ ਨਵਜੋਤ ਸਿੱਧੂ ਦੇ ਹੱਕ ਵਿੱਚ ਵੀ ਲਗਾਤਾਰ ਨਾਅਰੇਬਾਜ਼ੀ ਹੋ ਰਹੀ ਹੈ।