ਦੇਸ਼

ਕਿਸਾਨ ਅੰਦੋਲਨ ਦਾ ਅੱਜ 77ਵਾਂ ਦਿਨ , ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗ

Farmers Protest , Farmers Bill 2020 , Kisan Andolan 2020 , ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗਨਵੀਂ ਦਿੱਲੀ : ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ 77ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਅਤੇ ਸਰਕਾਰ ਵਿਚਾਲੇ ਹੁਣ ਤੱਕ 11ਵੇਂ ਗੇੜ ਦੀ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤੱਕ ਫਿਲਹਾਲ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਇਸ ਦੌਰਾਨ ਸਰਕਾਰ ਦੇ ਰਵੱਈਏ ਨੂੰ ਵੇਖਦਿਆਂ ਕਿਸਾਨ ਹੁਣ ਅੰਦੋਲਨ ਨੂੰ ਤੇਜ਼ ਕਰਨ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦੀ ਅੱਜ ਦੁਪਹਿਰ 2 ਵਜੇ ਮੀਟਿੰਗ ਹੋਵੇਗੀ।

ਇਸ ਦੌਰਾਨ ਜੋ ਵੀ ਫ਼ੈਸਲੇ ਲਏ ਜਾਣਗੇ, ਉਨ੍ਹਾਂ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ। ਕਈ ਸਰਹੱਦਾਂ ‘ਤੇ ਕਿਸਾਨਾਂ ਦੀ ਗਿਣਤੀ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਡੇਢ ਸਾਲ ਲਈ ਕਾਨੂੰਨ ਠੰਢੇ ਬਸਤੇ ‘ਚ ਪਾਉਣ ਦੀ ਪੇਸ਼ਕਸ਼ ਨੂੰ ਵੀ ਕਿਸਾਨ ਯੂਨੀਅਨ ਠੁਕਰਾ ਚੁੱਕੀਆਂ ਹਨ। 11ਵੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਨਵੀਂ ਬੈਠਕ ਦੀ ਕੋਈ ਤਾਰੀਖ਼ ਨਹੀਂ ਮਿੱਥੀ ਗਈ ਸੀ।ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਸਰਕਾਰ ਉੱਪਰ ਦਬਾਅ ਬਣਾਉਣ ਲਈ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਰਣਨੀਤੀ ਬਣਾਈ ਜਾਵੇਗੀ।

ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਸੁਰਜੀਤ ਉਰਫ ਦੀਪੂ (26), ਸਤਵੀਰ ਸਿੰਘ ਉਰਫ ਸਚਿਨ (32), ਸੰਦੀਪ ਸਿੰਘ (30), ਦਵੇਂਦਰ ਸਿੰਘ (35) ਤੇ ਰਵੀ ਕੁਮਾਰ (24) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ ਉਨ੍ਹਾਂ ‘ਚੋਂ ਤਿੰਨ ਨਹਿਰੂ ਵਿਹਾਰ ਤੇ ਦੋ ਰੋਹਿਨੀ ਦੇ ਰਹਿਣ ਵਾਲੇ ਹਨ।

ਦੱਸ ਦੇਈਏ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਪੁਲਿਸ ਨੇ ਸੋਮਵਾਰ ਰਾਤ ਅਦਾਕਾਰ ਦੀਪ ਸਿੱਧੂ ਨੂੰ ਗ੍ਰਿਫਤਾਰ ਕੀਤਾ ਸੀ। ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਗ੍ਰਿਫਤਾਰ ਕੀਤਾ ਹੈ। ਮੁੱਖ ਮੁਲਜ਼ਮ ਦੀਪ ਸਿੱਧੂ 26 ਜਨਵਰੀ ਤੋਂ ਫਰਾਰ ਸੀ। ਹਾਲਾਂਕਿ ਦੀਪ ਤੋਂ ਇਲਾਵਾ, ਸਾਬਕਾ ਗੈਂਗਸਟਰ ਲੱਖਾ ਸਿਧਾਣਾ ਅਤੇ ਜੁਗਰਾਜ, ਜਿਨ੍ਹਾਂ ਨੇ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਇਆ ਸੀ , ਅਜੇ ਵੀ ਗਾਇਬ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago