ਸੁਲਤਾਨਪੁਰ ਲੋਧੀ ਵਿਖੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਮਹਾਂ ਰੈਲੀ

Kisan-maha-rally-against-the-black-agricultural-laws-at-sultanpur-lodh

ਸੁਲਤਾਨਪੁਰ ਲੋਧੀ ਵਿਖੇ ਕਾਲ਼ੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹੋ ਰਹੀ ਕਿਸਾਨ ਮਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਉਨ੍ਹਾਂ ਕੋਲ ਕੋਈ ਰਸਤਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਅੰਦੋਲਨ ਵਿਚ ਸਾਰੇ ਵਰਗਾਂ ਦੇ ਲੋਕ ਸ਼ਾਮਲ ਹੋ ਚੁੱਕੇ ਹਨ।ਕਿਸਾਨੀ ਅੰਦੋਲਨ ਦੁਨੀਆਂ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਾ ਹੈ।

ਦਿੱਲੀ ਅੰਦੋਲਨ ਵਿਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਜਰਮਨੀ ਵੱਲੋਂ 51000_51000 ਰੁਪਏ ਨਾਲ ਸਨਮਾਨਿਤ ਕੀਤਾ ਗਿਆ।

ਕਿਸਾਨੀ ਅੰਦੋਲਨ ਦੁਨੀਆਂ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ‌ 225 ਤੋਂ ਵੱਧ ਜਨਤਕ ਮਹਿਕਮਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤਾ ਹੈ।

ਬਠਿੰਡਾ ਪਿੰਡ ਜਗ੍ਹਾ ਰਾਮ ਤੀਰਥ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਲੀ ਹੇਠ ਨੌਜਵਾਨਾਂ ਵੱਲੋਂ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਨਾਲ ਮਹਿਲਾਵਾਂ ਵੀ ਪਹੁੰਚੀਆਂ।

ਮੁੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਖਿਲਾਫ ਨਾਰਾਜ਼ਗੀ ਜਤਾਉਂਦੇ ਹੋਏ ਕਿਹਾ ਕਿ ਜਦ ਤਕ ਇਹ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਪ੍ਰਧਾਨ ਜਗਜੀਤ ਡੱਲੇਵਾਲ ਨੇ ਕਿਹਾ ਕਿ ਇਹ ਕੋਈ ਕਿਸਾਨਾਂ ਵੱਲੋਂ ਬੁਲਾਈ ਰੈਲੀ ਨਹੀਂ, ਇਹ ਨੌਜਵਾਨਾਂ ਤੇ ਆਮ ਲੋਕਾਂ ਵੱਲੋਂ ਕੀਤੀ ਗਈ ਰੈਲੀ ਹੈ ਜਿਸ ਵਿੱਚ ਅਸੀਂ ਅੱਜ ਪੁੱਜੇ ਹਾਂ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ