Corona in India: ਕੋਲਕਾਤਾ ਵਿੱਚ Corona ਦਾ ਕਹਿਰ, CISF ਅਧਿਕਾਰੀ ਦੀ Corona ਕਾਰਨ ਮੌਤ

kolkata-cisf-personnel-died-due-to-corona

Corona in India: ਕੋਲਕਾਤਾ ‘ਚ ਤਾਇਨਾਤ ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ (ਸੀ.ਆਈ.ਐੱਸ.ਐੱਫ.) ਦੇ ਇਕ ਕਰਮਚਾਰੀ ਦੀ Coronavirus ਇਨਫੈਕਸ਼ਨ ਨਾਲ ਮੌਤ ਹੋ ਗਈ। ਸੀ.ਆਈ.ਐੱਸ.ਐੱਫ. ‘ਚ COVID-19 ਨਾਲ ਹੋਣ ਵਾਲੀ ਇਹ ਤੀਜੀ ਮੌਤ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਕੇਂਦਰੀ ਹਥਿਆਰਬੰਦ ਪੁਲਸ ਫੋਰਸਾਂ (ਸੀ.ਏ.ਪੀ.ਐੱਫ.) ‘ਚ COVID-19 ਨਾਲ ਹੋਣ ਵਾਲੀ ਇਹ 6ਵੀਂ ਮੌਤ ਹੈ। ਇਸ ਤੋਂ ਪਹਿਲਾਂ ਇਨਫੈਕਸ਼ਨ ਦੇ ਸ਼ਿਕਾਰ ਹੋਏ ਸਰਹੱਦੀ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦੇ 2 ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਇਕ ਕਰਮਚਾਰੀ ਦੀ ਮੌਤ ਹੋ ਚੁਕੀ ਹੈ।

ਇਹ ਵੀ ਪੜ੍ਹੋ: Corona in India: ਦੇਸ਼ ਵਾਸੀਆਂ ਲਈ ਚੰਗੀ ਖ਼ਬਰ, ਡਾ: ਮਨਮੋਹਨ ਸਿੰਘ ਦੀ ਰਿਪੋਰਟ ਆਈ Corona Negative

ਕੋਲਕਾਤਾ ਸਥਿਤ ਗਾਰਡਨ ਰੀਚ ਸ਼ਿਪਬਿਲਡਰ ਐਂਡ ਇੰਜੀਨੀਅਰ ਲਿਮਟਿਡ (ਜੀ.ਆਰ.ਐੱਸ.ਈ.ਐੱਲ.) ਦੀ ਸੁਰੱਖਿਆ ਇਕਾਈ ‘ਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਝਾਰੂ ਬਰਮਨ (55) ਦੀ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਸੋਮਵਾਰ ਨੂੰ ਮੌਤ ਹੋ ਗਈ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨਾਂ ਨੇ ਦੱਸਿਆ ਕਿ ਬਰਮਨ ਦਾ ਇਕ ਸਥਾਨਕ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਇਸ ਤੋਂ ਪਹਿਲਾਂ ਕੋਲਕਾਤਾ ਸਥਿਤ ਭਾਰਤੀ ਮਿਊਜ਼ੀਅਮ ‘ਚ ਤਾਇਨਾਤ ਸੀ.ਆਈ.ਐੱਸ.ਐੱਫ. ਦੇ ਇਕ ਏ.ਐੱਸ.ਆਈ. ਅਤੇ ਮੁੰਬਈ ਕੌਮਾਂਤਰੀ ਹਵਾਈ ਅੱਡੇ ‘ਤੇ ਤਾਇਨਾਤ ਹੈੱਡ ਕਾਂਸਟੇਬਲ ਦੀ COVID-19 ਨਾਲ ਮੌਤ ਹੋ ਚੁਕੀ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ