ਗਣਤੰਤਰ ਦਿਵਸ ਹਿੰਸਾ ਮਾਮਲੇ ‘ਚ ਲੱਖਾ ਸਿਧਾਣਾ ਨੂੰ ਰਾਹਤ, 20 ਜੁਲਾਈ ਤੱਕ ਨਹੀਂ ਹੋਵੇਗੀ ਗ੍ਰਿਫਤਾਰੀ

Lakha-Sidhana-gets-relief-from-Republic-Day-violence-case

ਗਣਤੰਤਰ ਦਿਵਸ ’ਤੇ ਲਾਲ ਕਿਲਾ ਵਿਖੇ ਹੋਈ ਹਿੰਸਾ ਸਬੰਧੀ ਕਥਿਤ ਤੌਰ ’ਤੇ ਗੈਂਗਸਟਰ ਤੋਂ ਵਰਕਰ ਬਣੇ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰੀ ਤੋਂ ਦਿੱਤੀ ਗਈ ਅੰਤਰਿਮ ਰਾਹਤ ਦੀ ਮਿਆਦ ਸ਼ਨੀਵਾਰ ਹੋਰ 20 ਜੁਲਾਈ ਤੱਕ ਵਧਾ ਦਿੱਤੀ ਅਤੇ ਕਿਹਾ ਕਿ ਉਹ ਉਨ੍ਹਾਂ ਚੀਜ਼ਾਂ ਵਿਚ ਦਖ਼ਲ ਨਹੀਂ ਦੇਵੇਗੀ

20 ਜੁਲਾਈ ਤੱਕ ਗ੍ਰਿਫ਼ਤਾਰ ਨਾ ਕਰਨ ਦਾ ਨਿਰਦੇਸ਼ ਦਿੱਤਾ। ਮਾਣਯੋਗ ਜੱਜ ਨੇ ਇਹ ਵੀ ਕਿਹਾ ਕਿ ਉਹ ਨਹੀਂ ਚਾਹੁੰਦੀ ਕਿ ਜੇਲ ਭਰੋ ਅੰਦੋਲਨ ਸ਼ੁਰੂ ਹੋ ਜਾਏ। ਲੱਖਾ ਨੂੰ ਪਿਛਲੀ ਵਾਰ 3 ਜੁਲਾਈ ਤੱਕ ਰਾਹਤ ਦਿੱਤੀ ਗਈ ਸੀ ਅਤੇ ਉਸ ਨੂੰ ਜਾਂਚ ਵਿਚ ਸ਼ਾਮਲ ਹੋਣ ਦਾ ਨਿਰਦੇਸ਼ ਦਿੱਤਾ ਗਿਆ ਸੀ।

ਮਾਣਯੋਗ ਜੱਜ ਕਾਮਿਨੀ ਨੇ ਕਿਹਾ ਕਿ ਇਸਤਗਾਸਾ ਪੱਖ ਜਿਨ੍ਹਾਂ ਤਸਵੀਰਾਂ ਅਤੇ ਵੀਡੀਓ ਦੇ ਆਧਾਰ ’ਤੇ ਮਾਮਲਾ ਬਣਾ ਰਿਹਾ ਹੈ, ਉਹ ਸਪੱਸ਼ਟ ਨਹੀਂ ਹਨ। ਖੇਮਪ੍ਰੀਤ ਸਿੰਘ ਕਿਸੇ ਵੀ ਤਸਵੀਰ ਜਾਂ ਵੀਡੀਓ ਵਿਚ ਹਮਲਾ ਕਰਦਾ ਨਜ਼ਰ ਨਹੀਂ ਆ ਰਿਹਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ