ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਕਤਲ ਦੀ ਜ਼ਿੰਮੇਵਾਰੀ , Facebook ‘ਤੇ ਪਾਈ ਪੋਸਟ

Lawrence-Bishnoi-Group-takes-responsibility-for-the-murder

ਲਾਰੈਂਸ ਬਿਸ਼ਨੋਈ ਗਰੁੱਪ ਨੇ ਫੇਸਬੁੱਕ ‘ਤੇ ਗੁਰਲਾਲ ਭਲਵਾਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਬਿਸ਼ਨੋਈ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਪੋਸਟ ਵਿੱਚ ਦੱਸਿਆ ਕਿ ਅਸੀਂ ਇਸ ਨੂੰ ਫੇਸਬੁੱਕ ‘ਤੇ ਪਾ ਕੇ ਕੁਝ ਵੀ ਸਾਬਤ ਨਹੀਂ ਕਰਨਾ ਚਾਹੁੰਦੇ ਪਰ ਮੈਨੂੰ ਨਹੀਂ ਲੱਗਦਾ ਕਿ ਪੁਲਿਸ ਪ੍ਰਸ਼ਾਸਨ ਨਿਰਦੋਸ਼ ਲੋਕਾਂ ਨੂੰ ਪ੍ਰੇਸ਼ਾਨ ਨਾ ਕਰੇ। ਅੱਜ ਜੋ ਵੀ ਫਰੀਦਕੋਟ ਵਿੱਚ ਗੁਰਲਾਲ ਭਲਵਾਨ ਦੀ ਹੱਤਿਆ ਹੋਈ ਹੈ , ਉਸਦੀ ਜ਼ਿੰਮੇਵਾਰੀ ਮੈਂ (Bishoni) ਬਿਸ਼ਨੋਈ ਅਤੇ ਗੋਲਡੀ ਬਰਾੜ (Goldy Brar) ਲੈਂਦੇ ਹਾਂ। ਗੁਰਲਾਲ ਬਰਾੜ ਦੇ ਕਤਲ ਦਾ ਬਦਲਾ ਕਰਾਰ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਗੁਰਲਾਲ ਨੂੰ ਕਈ ਵਾਰੀ ਸਮਝਾਇਆ ਕਿ ਉਹ ਆਪਣੇ ਕੰਮ ਨਾਲ ਮਤਲਬ ਰੱਖੇ , ਸਾਡੀ ਵਿਰੋਧੀ  ਪਾਰਟੀ ਨਾਲ ਮਿਲ ਕੇ ਸਾਡੇ ਵਿਰੁੱਧ ਕੋਈ ਕੰਮ ਨਾ ਕਰੋ ਪਰ ਹਰ  ਕਿਸੇ ਨੂੰ ਸ਼ਬਦਾਂ ਦੁਆਰਾ ਸਮਝਾਇਆ ਨਹੀਂ ਜਾ ਸਕਦਾ ਅਤੇ ਨਾ ਹੀ ਮੈਨੂੰ ਬਹੁਤਾ ਬੋਲਣਾ ਆਉਂਦਾ ਹੈ।

ਓਥੇ ਮੌਜੂਦ ਲੋਕਾਂ ਨੇ ਗੁਰਲਾਲ ਨੂੰ ਜਖਮੀ ਹਾਲਤ ਵਿੱਚ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੇ ਵਾਰਦਾਤ ਸਥਾਨ ਤੋਂ ਕੁਝ ਖਾਲੀ ਰੌਂਦ ਬਰਾਮਦ ਕੀਤੇ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ