ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਸ਼

light-Rainfall-in-Punjab

ਪੰਜਾਬ ਵਿੱਚ  ਬੀਤੀ ਰਾਤ ਤੋਂ ਬਾਰਸ਼ ਹੋ ਰਹੀ ਹੈ। ਬਾਰਸ਼ ਤੋਂ ਬਾਅਦ ਤਾਪਮਾਨ ਵਿੱਚ ਵੀ ਕਮੀ ਆਈ ਹੈ ਤੇ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ।

ਅੱਜ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿਚ ਧੂੜ ਭਰੀ ਹਨੇਰੀ ਚੱਲਣ ਦੇ ਨਾਲ ਹਲਕੀ ਬਾਰਿਸ਼ ਅਤੇ ਹਿਮਾਚਲ ਦੇ ਕਈ ਇਲਾਕਿਆਂ ਵਿਚ ਭਾਰੀ ਬਰਸਾਤ ਹੋਣ ਨਾਲ ਜਨ-ਜੀਵਨ ਪ੍ਰਭਾਵਿਤ ਹੋਣ ਦੀ ਖ਼ਬਰ ਹੈ।

ਚੰਡੀਗੜ੍ਹ , ਅੰਬਾਲਾ ,ਅੰਮ੍ਰਿਤਸਰ ,ਲੁਧਿਆਣਾ, ਪਟਿਆਲਾ ,ਵਿਚ ਬਾਰਿਸ਼ ਰਿਕਾਰਡ ਹੋਈ ਹੈ। ਮੌਸਮ ਮਾਹਿਰਾਂ ਦੇ ਮੁਤਾਬਿਕ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ ਅਤੇ ਹਿਮਾਚਲ ‘ਚ ਬਰਸਾਤ ਦਾ ਦੌਰ ਜਾਰੀ ਰਹਿ ਸਕਦਾ ਹੈ।

ਕਈ ਮੰਡੀਆਂ ਵਿਚ ਅਜੇ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ ਅਤੇ ਖੁੱਲ੍ਹੇ ਆਸਮਾਨ ਹੇਠ ਪਈ ਕਣਕ ਭਿੱਜ ਰਹੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ