ਦੇਸ਼ ਦੇ ਵੱਖ -ਵੱਖ ਸੂਬਿਆਂ ਵਿਚ ਬੀਤੇ ਦਿਨੀ ਮੀਂਹ ਪਿਆ ਸੀ। ਇਸ ਦੌਰਾਨ ਹਰਿਆਣਾ ਦੇ ਗੁਰੂਗ੍ਰਾਮ ਵਿਚ ਸ਼ੁੱਕਰਵਾਰ ਨੂੰ ਹੋਈ ਬਾਰਸ਼ ਮਗਰੋਂ ਬਿਜਲੀ ਡਿਗੱਣ ਨਾਲ 1 ਦੀ ਮੌਤ 3 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਦਰਅਸਲ ‘ਚ ਕੱਲ੍ਹ ਸ਼ਾਮ ਨੂੰ ਥੋੜੀ ਜਿਹੀ ਬਾਰਸ਼ ਹੋਈ ਅਤੇ ਇੱਥੇ ਚਾਰੇ ਲੋਕ ਗੁਰੂਗ੍ਰਾਮ ਦੇ ਸੈਕਟਰ -82 ਵਿਚ ਮੀਂਹ ਤੋਂ ਬਾਰਸ਼ ਤੋਂ ਬਚਣ ਲਈ ਇੱਕ ਦਰੱਖਤ ਹੇਠ ਖੜ੍ਹ ਗਏ ਪਰ ਇਸ ਦੌਰਾਨ ਅਸਮਾਨੀ ਬਿਜਲੀ ਡਿੱਗੀ ਤੇ ਇਸ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ।
ਇਸ ਸੀਸੀਟੀਵੀ ਕੈਮਰੇ ਦੀ ਵੀਡਿਓ ਵਿਚ ਚਾਰ ਲੋਕ ਦਰੱਖਤ ਦੇ ਹੇਠਾਂ ਖੜ੍ਹੇ ਦਿਖਾਈ ਦਿੱਤੇ ਤਾਂ ਅਚਾਨਕ ਉਨ੍ਹਾਂ ‘ਤੇ ਬਿਜਲੀ ਡਿੱਗ ਗਈ। ਬਿਜਲੀ ਡਿੱਗਣ ਤੋਂ ਬਾਅਦ ਉਹ ਜ਼ਮੀਨ ‘ਤੇ ਡਿੱਗ ਗਏ।
ਇਸ ਘਟਨਾ ਤੋਂ ਬਾਅਦ ਇਨ੍ਹਾਂ ਲੋਕਾਂ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਤਿੰਨ ਲੋਕਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ, ਜਦੋਂ ਕਿ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…