ਮਹਾਰਾਸ਼ਟਰ ਵਿੱਚ ਤਾਲਾਬੰਦੀ, ਮੁੱਖ ਮੰਤਰੀ ਉਧਵ ਠਾਕਰੇ ਅੱਜ ਵੱਡਾ ਐਲਾਨ ਕਰ ਸਕਦੇ ਹਨ

Lockdown in Maharashtra

ਮਹਾਰਾਸ਼ਟਰ ਵਿੱਚ ਪੂਰੀ ਤਰ੍ਹਾਂ ਤਾਲਾਬੰਦੀ ਦੀ ਸੰਭਾਵਨਾ ਵੱਧ ਗਈ ਹੈ। ਮਹਾਰਾਸ਼ਟਰ ਵਿਚ ਹਰ ਦਿਨ ਕੋਰੋਨਾ ਮਰੀਜ਼ਾਂ ਦੇ ਨਵੇਂ ਰਿਕਾਰਡ ਬਣ ਰਹੇ ਹਨ।

ਅਧਿਕ੍ਰਿਤ ਘੋਸ਼ਣਾ ਨਹੀਂ ਹੋਈ ਹੈ ਪਰ ਬੁੱਧਵਾਰ ਸਵੇਰੇ ਨਵੇਂ ਦਿਸ਼ਾ-ਨਿਰਦੇਸ਼ ਦੇ ਨਾਲ ਮੁੱਖ ਮੰਤਰੀ ਉੱਧਵ ਠਾਕਰੇ ਰਾਜਾਂ ਵਿਚ ਲਾਕਡਾਊਨ ਦੀ ਘੋਸ਼ਣਾ ਕਰ ਸਕਦੇ ਹਨ।

ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪ ਨੇ ਕਿਹਾ ਕਿ ਕੈਬਨਿਟ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਕਿ ਲੌਕਡਾਊਨ ਲਗਾਣਾ ਹੀ ਪਵੇਗਾ। ਅਜਿਹੀ ਸਥਿਤੀ ਵਿੱਚ ਅੱਜ ਰਾਤ ਅੱਠ ਵਜੇ ਤੋਂ ਲੌਕਡਾਊਨ ਲਗਾਇਆ ਜਾਵੇਗਾ ਪਰ ਸੀਐਮ ਜਲਦੀ ਹੀ ਇਸ ਦਾ ਐਲਾਨ ਕਰ ਸਕਦੇ ਹਨ।

ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਮੰਗਲਵਾਰ ਨੂੰ ਕਿਹਾ ਕਿ ਅਸੀਂ ਸੀਐਮ ਊਧਵ ਠਾਕਰੇ ਨੂੰ ਬੇਨਤੀ ਕੀਤੀ ਹੈ ਕਿ ਉਹ ਬੁੱਧਵਾਰ ਰਾਤ 8 ਵਜੇ ਤੋਂ ਰਾਜ ਵਿਚ ਮੁਕੰਮਲ ਤਾਲਾਬੰਦੀ ਦਾ ਐਲਾਨ ਕਰਨ। ਰਾਜ ਦੇ ਸਾਰੇ ਮੰਤਰੀਆਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਜਲਦੀ ਹੀ ਤਾਲਾਬੰਦੀ ਬਾਰੇ ਫੈਸਲਾ ਲਿਆ ਜਾਵੇ।

ਸ਼ਿਵਸੇਨਾ ਨੇਤਾ ਅਤੇ ਸ਼ਹਿਰੀ ਵਿਕਾਸ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਜਨਤਾ ਦੀ ਭਾਵਨਾ ਹੈ ਕਿ ਸੂਬੇ ਵਿਚ ਸਾਰਾ ਲਾਕਡਾਊਨ ਲੱਗੇ। ਇਹ ਲਾਕਡਾਊਨ ਪਿਛਲੇ ਸਾਲ ਦੀ ਤਰ੍ਹਾਂ ਹੀ ਕੜਾ ਹੋਵੇਗਾ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ