ਦੇਸ਼

ਲੋਕ ਸਭਾ ਚੋਣਾਂ 2019 ਦੇ ਪਹਿਲੇ ਗੇੜ ਲਈ 91 ਸੀਟਾਂ ‘ਤੇ ਵੋਟਿੰਗ ਸ਼ੁਰੂ

ਲੋਕ ਸਭਾ ਚੋਣਾਂ 2019 ਦੇ ਪਹਿਲੇ ਗੇੜ ਲਈ ਸਵੇਰੇ 7 ਵਜੇ ਤੋਂ 91 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਲੋਕਤੰਤਰ ਦੇ ਇਸ ਕਾਰਜ ‘ਚ ਹਿੱਸਾ ਲੈਣ ਲਈ ਵੱਖ-ਵੱਖ ਹਿੱਸਿਆਂ ਦੇ ਲੋਕ ਸਵੇਰ ਤੋਂ ਹੀ ਕਤਾਰਾਂ ‘ਚ ਲੱਗੇ ਹੋਏ ਹਨ। ਲੋਕਾਂ ‘ਚ ਵੋਟ ਕਰਨ ਅਤੇ ਆਪਣੇ ਪਸੰਦੀਦਾ ਉਮੀਦਵਾਰ ਨੂੰ ਜਿਤਾਉਣ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਜਿਨ੍ਹਾਂ 91 ਸੀਟਾਂ ‘ਤੇ ਅੱਜ ਵੋਟਿੰਗ ਹੋ ਰਹੀ ਹੈ ਉਨ੍ਹਾਂ ‘ਤੇ 1,279 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸ ਵਾਰ ਚੋਣਾਂ ਸੱਤ ਪੜਾਵਾਂ ‘ਚ ਹੋਣੀ ਹੈ। ਆਖਰੀ ਫੇਸ ਤਹਿਤ ਵੋਟਿੰਗ 19 ਮਈ ਨੂੰ ਹੋਣੀ ਹੈ ਅਤੇ ਨਤੀਜੇ ਵੀ 23 ਮਈ ਨੂੰ ਐਲਾਨ ਦਿੱਤੇ ਜਾਣਗੇ। ਹੁਣ ਤੁਹਾਨੂੰ ਦੱਸਦੇ ਹਾਂ ਪਹਿਲੇ ਗੇੜ ਦੀ ਵੋਟਿੰਗ ਨੂੰ ਲੈ ਕੇ ਖਾਸ ਗੱਲਾਂ।

ਇਹ ਵੀ ਪੜ੍ਹੋ : ਡੀਐਸਪੀ ਵਲੋਂ ਸੁਖਬੀਰ ਬਾਦਲ ਦੇ ਪੈਰੀਂ ਪੈਣ ਤੇ ਮਜੀਠੀਆ ਬੋਲੇ, ‘ਜੇ ਅਫ਼ਸਰ ਲੱਗ ਗਿਆ ਤਾਂ ਰਿਸ਼ਤੇਦਾਰੀ ਥੋੜੀ ਭੁੱਲ ਜਾਊ’

  • ਪਹਿਲੇ ਗੇੜ ‘ਚ ਜਿਨ੍ਹਾਂ 20 ਸੂਬਿਆਂ ‘ਚ ਵੋਟਿੰਗ ਹੋ ਰਹੀ ਹੈ ਉਨ੍ਹਾਂ ‘ਚ ਦੋ ਕੇਂਦਰ ਸ਼ਾਸਿਤ ਪ੍ਰਦੇਸ਼ ਸ਼ਾਮਲ ਹਨ।
  • ਪਹਿਲੇ ਪੜਾਅ ‘ਚ 91 ਸੀਟਾਂ ‘ਤੇ ਕੁੱਲ 1,279 ਉਮੀਦਵਾਰ ਚੋਣ ਮੈਦਾਨ ‘ਚ ਹਨ।
  • ਇਨ੍ਹਾਂ 1279 ਉਮੀਦਵਾਰਾਂ ‘ਚ ਸਿਰਫ 89 ਔਰਤਾਂ ਹਨ।
  • 8 ਅਪਰੈਲ 2019 ਤਕ ਇਨ੍ਹਾਂ 91 ਸੀਟਾਂ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 21 ਰੈਲੀਆਂ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ 20 ਰੈਲੀਆਂ ਕੀਤੀਆਂ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago