Lockdown in Delhi: Lockdown ਦੌਰਾਨ ਲੋਕਾਂ ਲਈ ਰਾਹਤ ਦੀ ਖ਼ਬਰ, ਸਸਤਾ ਹੋਇਆ ਗੈਸ ਸਿਲੰਡਰ

lpg-cylinder-price-cheaper-in-lockdown

Lockdown in Delhi: ਲਗਾਤਾਰ ਤੀਜੀ ਵਾਰ ਐਲ.ਪੀ.ਜੀ. ਸਿਲੰਡਰ ਦੀ ਕੀਮਤ ‘ਚ ਕਟੌਤੀ ਕੀਤੀ ਗਈ ਹੈ। ਮਈ ਮਹੀਨੇ ਵਿਚ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ 162.50 ਦੀ ਕਟੌਤੀ ਕੀਤੀ ਗਈ ਹੈ। ਕੰਪਨੀ ਹਰ ਮਹੀਨੇ ਦੀ 1 ਤਾਰੀਖ ਨੂੰ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀ ਹੈ। ਇਸ ਕਟੌਤੀ ਦੇ ਬਾਅਦ ਦਿੱਲੀ ਵਿਚ 14.2 ਕਿਲੋਗ੍ਰਾਮ ਦੇ ਗੈਰ-ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਦੀ ਕੀਮਤ 744 ਰੁਪਏ ਤੋਂ ਘੱਟ ਕੇ 581.50 ਹੋ ਗਈ ਹੈ।

ਇਹ ਵੀ ਪੜ੍ਹੋ: Corona in Mumbai: ਮੁੰਬਈ ਦੇ Corona ਪੀੜਤ ਮਰੀਜ਼ ਨੇ ਪਲਾਜ਼ਮਾ ਥਰੈਪੀ ਦੌਰਾਨ ਤੋੜਿਆ ਦਮ

ਮੁੰਬਈ ਵਿਚ ਐਲ.ਪੀ.ਜੀ. ਸਿਲੰਡਰ ਦੀ ਕੀਮਤ 579 ਹੋਵੇਗੀ ਜਦੋਂਕਿ ਪਹਿਲਾਂ ਐਲ.ਪੀ.ਜੀ. ਸਿਲੰਡਰ ਦੀ ਕੀਮਤ 714.50 ਰੁਪਏ ਸੀ। ਕੋਲਕਾਤਾ ਵਿਚ ਸਿਲੰਡਰ ਦੀ ਕੀਮਤ ਵਿਚ 190 ਰੁਪਏ ਦੀ ਕਟੌਤੀ ਹੋਈ ਹੈ। ਹੁਣ ਇਥੇ ਇਕ ਸਿਲੰਡਰ 584.50 ਰੁਪਏ ਦਾ ਹੋ ਗਿਆ ਹੈ। ਇਸ ਦੇ ਨਾਲ ਹੀ ਚੇਨਈ ਵਿਚ ਐਲ.ਪੀ.ਜੀ. ਸਿਲੰਡਰ 569.50 ਰੁਪਏ ਦਾ ਹੋ ਗਿਆ ਹੈ।ਸਿਲੰਡਰ ਦੀ ਦਰ ਹਰ ਮਹੀਨੇ ਦੇ ਪਹਿਲੇ ਦਿਨ ਬਦਲੀ ਜਾਂਦੀ ਹੈ, ਪਿਛਲੇ ਦੋ ਮਹੀਨਿਆਂ ਤੋਂ ਕੀਮਤਾਂ ਵਿਚ ਕਟੌਤੀ ਹੋ ਰਹੀ ਹੈ ਜਦੋਂਕਿ ਪਿਛਲੇ ਸਾਲ ਅਗਸਤ ਤੋਂ ਕੀਮਤਾਂ ਵਧ ਰਹੀਆਂ ਸਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ