ਰਸੋਈ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ, ਜਾਣੋਂ ਨਵੀਆਂ ਕੀਮਤਾਂ

Lpg-cylinder-rates-cooking-gas

ਇਕ ਪਾਸੇ ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਤਾਰ ਅਸਮਾਨ ਨੂੰ ਛੂਹ ਰਹੀਆਂ ਹਨ ,ਓਥੇ ਹੀ ਹੁਣ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਵੀ ਵੱਡਾ ਇਜ਼ਾਫ਼ਾ ਹੋਇਆ ਹੈ। ਅੱਜ ਤੋਂ ਤੁਹਾਨੂੰ ਘਰੇਲੂ ਰਸੋਈ ਗੈਸ ਲਈ ਵਧੇਰੇ ਪੈਸੇ ਖਰਚ ਕਰਨੇ ਪੈਣਗੇ।

ਦਿੱਲੀ ‘ਚ ਹੁਣ ਇਸ ਦੀ ਕੀਮਤ 769 ਰੁਪਏ ਹੋਵੇਗੀ। ਹਾਲਾਂਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਦੀ ਵੈੱਬਸਾਈਟ ‘ਤੇ ਕੀਮਤ ਵਧਣ ਬਾਰੇ ਕੋਈ ਅਪਡੇਟ ਨਹੀਂ ਹੈ |

ਉਸ ਸਮੇਂ ਬਿਨਾਂ ਸਬਸਿਡੀ ਵਾਲੇ ਸਿਲੰਡਰਾਂ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕੀਤਾ ਗਿਆ ਹੈ। ਕੀਮਤ ਵਿੱਚ ਵਾਧੇ ਤੋਂ ਬਾਅਦ ਦਿੱਲੀ ਵਿੱਚ ਰਸੋਈ ਗੈਸ ਦੀ ਕੀਮਤ 719 ਰੁਪਏ ਹੋ ਗਈ ਸੀ। ਦਸੰਬਰ 2020 ਨੂੰ ਵੀ ਰਸੋਈ ਗੈਸ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਹੋਇਆ ਸੀ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ