ਦੇਸ਼

ਕਾਂਗਰਸੀ ਨੇਤਾ ਤੇ ਮੱਧ ਪ੍ਰਦੇਸ਼ ਦੇ CM ਕਮਲਨਾਥ ਦੀ ਗੁਰੂ ਗੋਬਿੰਦ ਸਿੰਘ ਨਾਲ ਤੁਲਨਾ, ਸਿੱਖਾਂ ਵਿੱਚ ਭਾਰੀ ਰੋਸ

ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ਗੁਰੂ ਗੋਬਿੰਦ ਸਿੰਘ ਨਾਲ ਤੁਲਨਾ ਕਰਦੀ ਤਸਵੀਰ ਤੋਂ ਸਿੱਖਾਂ ਦੇ ਮਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਹਾਲਾਂਕਿ, ਹੁਣ ਇਸ ਪੋਸਟ ਨੂੰ ਹਟਾ ਦਿੱਤਾ ਗਿਆ ਹੈ।

ਕਾਂਗਰਸੀ ਆਗੂ ਕਮਲ ਨਾਥ ਨੇ ਆਪਣੀ ਫੇਸਬੁੱਕ ‘ਤੇ ਇਕ ਪੋਸਟ ਪਾਈ ਹੈ, ਜਿਸ ਵਿਚ ਉਸ ਨੇ ਗੁਰੂ ਗੋਬਿੰਦ ਸਿੰਘ ਨਾਲ ਸਬੰਧਤ ਬੋਲਾਂ ਨੂੰ ਤੋੜ ਮਰੋੜ ਕੇ ਪੇਸ਼ ਕਰਦਿਆਂ, ਗੁਰੂ ਗੋਬਿੰਦ ਸਿੰਘ ਦੀ ਥਾਂ ਆਪਣਾ ਨਾਂ ਵਰਤਿਆ ਹੈ। ਉਸ ਦੀ ਇਹ ਪੋਸਟ ਵੱਡੇ ਪੱਧਰ ‘ਤੇ ਵਾਇਰਲ ਹੋਈ ਹੈ ਅਤੇ ਵਿਸ਼ਵ ਭਰ ਵਿਚ ਸਿੱਖ ਭਾਈਚਾਰੇ ਵਲੋਂ ਇਸ ‘ਤੇ ਇਤਰਾਜ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕਾਰਗਿਲ ਜੰਗ ਦੀਆਂ ਉਹ ਗੱਲਾਂ ਜਿਸ ਤੋਂ ਅਸੀਂ ਅਣਜਾਣ ਹਾਂ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ‘ਤੇ ਸਖ਼ਤ ਇਤਰਾਜ਼ ਉਠਾਉਂਦਿਆਂ ਕਿਹਾ ਕਿ ਕਮਲ ਨਾਥ ਨੇ ਅਜਿਹਾ ਕਰ ਕੇ ਆਪਣੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ। ਉਸ ਦੀ ਇਸ ਕਾਰਵਾਈ ਨਾਲ ਸਿੱਖ ਸੰਗਤਾਂ ਵਿਚ ਰੋਸ ਹੈ। ਇਸ ਮਾਮਲੇ ਵਿਚ ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago