ਨਾਸਿਕ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਤੋਂ ਬਾਅਦ ਮਹਾਰਾਸ਼ਟਰ ਦੇ 22 ਕੋਵਿਡ ਮਰੀਜ਼ਾਂ ਦੀ ਮੌਤ

Maharashtra 22 covid patients die after oxygen tank leaks in nashik hospital

ਮਹਾਰਾਸ਼ਟਰ ਦੇ ਨਾਸਿਕ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋ ਗਿਆ ਹੈ। ਇਸ ਹਾਦਸੇ ਵਿਚ 22 ਮਰੀਜ਼ਾਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀਆਂ ਦੀ ਹਾਲਤ ਗੰਭੀਰ ਹੈ।

ਬੁੱਧਵਾਰ ਨੂੰ ਜ਼ਾਕਿਰ ਹੁਸੈਨ ਹਸਪਤਾਲ ਵਿਖੇ ਆਕਸੀਜਨ ਟੈਂਕ ਲੀਕ ਹੋ ਗਿਆ। ਜਿਸ ਤੋਂ ਬਾਅਦ ਹਲਚਲ ਮਚ ਗਈ। ਜਿਸ ਸਮੇਂ ਇਹ ਘਟਨਾ ਵਾਪਰੀ ਸੀ, ਹਸਪਤਾਲ ਵਿੱਚ 171 ਮਰੀਜ਼ ਸਨ।  ਆਕਸੀਜਨ ਲੀਕ ਹੋਣ ਦੀ ਘਟਨਾ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਦੂਜੇ ਹਸਪਤਾਲ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ ।

ਪ੍ਰਸ਼ਾਸਨ ਵਲੋਂ ਲੀਕੇਜ ਦੀ ਜਾਂਚ ਬੈਠਾਈ ਜਾ ਰਹੀ ਹੈ।ਹਾਲਾਤ ਨੂੰ ਲੈ ਕੇ ਸੂਬੇ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਦਾ ਕਹਿਣਾ ਹੈ ਕਿ ਲੀਕੇਜ ਨੂੰ ਕੰਟਰੋਲ ਕਰ ਲਿਆ ਗਿਆ ਹੈ।

ਅਚਾਨਕ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਣ ਕਾਰਨ ਹਸਪਤਾਲਾਂ ਵਿੱਚ ਆਕਸੀਜਨ ਦੀ ਘਾਟ ਆ ਰਹੀ ਹੈ। ਮਹਾਰਾਸ਼ਟਰ ਦੇ ਸਮੇਤ ਕਈ ਰਾਜਾਂ ਵਿੱਚ ਆਕਸੀਜਨ ਬਹੁਤ ਮੁਸ਼ਕਿਲ ਨਾਲ ਮਿਲ ਰਹੀ ਹੈ। ਰਾਜ ਸਰਕਾਰਾਂ ਨੂੰ ਭਾਰਤ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਜਿੰਨੀ ਜਲਦੀ ਹੋ ਸਕੇ ਸਾਰਿਆਂ ਨੂੰ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ