ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਬੱਚਿਆਂ ਸਣੇ ਦਿੱਤੀ ਜਾਨ

Man-kills-himself-due-to-wifes-extra-marital-affair

ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜੋਧੂ ਕਾਲੋਨੀ ਵਾਸੀ ਇਕ ਵਿਅਕਤੀ ਜੋ ਕਿ ਇਕ ਐਂਬੂਲੈਂਸ ਡਰਾਇਵਰ ਵਜੋਂ ਕੰਮ ਕਰਦਾ ਸੀ ਨੇ ਬੀਤੀ 17 -18 ਫਰਵਰੀ ਦੀ ਦਰਮਿਆਨੀ ਰਾਤ ਬੱਚਿਆਂ ਸਮੇਤ ਜ਼ਹਿਰੀਲੀ ਵਸਤੂ ਨਿਗਲ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਧੂ ਕਾਲੋਨੀ ਵਾਸੀ ਨਵੀਨ ਕੁਮਾਰ ਉਰਫ਼ ਭੋਲਾ (40), ਉਸਦੀ ਬੇਟੀ ਤਾਨੀਆ (7) ਅਤੇ ਬੇਟਾ ਕਬੀਰ (5) ਨੂੰ ਅੱਜ ਗੰਭੀਰ ਹਾਲਤ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਇਕ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ, ਡਾਕਟਰ ਅਨੁਸਾਰ ਇਨ੍ਹਾਂ ਤਿੰਨਾਂ ਨੇ ਹੀ ਕੋਈ ਜ਼ਹਿਰੀਲੀ ਵਸਤੂ ਨਿਗਲੀ ਹੋਈ ਸੀ। ਗੰਭੀਰ ਹਾਲਤ ਨੂੰ ਦੇਖਦਿਆ ਤਿੰਨਾਂ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ।

ਉਧਰ ਪੁਲਸ ਨੇ ਭੋਲਾ ਦੇ ਭਰਾ ਮੁਨੀਸ਼ ਦੇ ਬਿਆਨਾਂ ‘ਤੇ ਅਮਨ ਕੁਮਾਰ, ਉਸਦੀ ਮਾਤਾ ਸੀਤਾ ਰਾਣੀ ਅਤੇ ਭੋਲਾ ਦੀ ਪਤਨੀ ਪ੍ਰਿਯੰਕਾ ਤੇ ਆਈ ਪੀ ਸੀ ਦੀ ਧਾਰਾ 306, 511, 506 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਬਿਆਨਾਂ ਵਿਚ ਮੁਨੀਸ਼ ਨੇ ਕਿਹਾ ਕਿ ਕਥਿਤ ਤੌਰ ‘ਤੇ ਭੋਲਾ ਦੀ ਪਤਨੀ ਦੇ ਨਜਾਇਜ਼ ਸਬੰਧ ਅਮਨ ਨਾਲ ਸਨ ਅਤੇ ਇਸ ਵਿਚ ਅਮਨ ਦੇ ਮਾਤਾ ਪਿਤਾ ਭਾਗੀਦਾਰ ਸਨ । ਇਨ੍ਹਾਂ ਸਬੰਧਾਂ ਤੋਂ ਤੰਗ ਆ ਭੋਲਾ ਨੇ ਜ਼ਹਿਰੀਲੀ ਵਸਤੂ ਨਿਗਲ ਲਈ ਅਤੇ ਆਪਣੇ ਪਿਤਾ ਨੂੰ ਵੇਖ ਬੇਟੀ ਤਾਨੀਆ ਅਤੇ ਬੇਟੇ ਕਬੀਰ ਨੇ ਵੀ ਜ਼ਹਿਰੀਲੀ ਵਸਤੂ ਨਿਗਲ ਲਈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ