ਦੇਸ਼

ਹਿਮਾਚਲ ‘ਚ ਮੀਂਹ ਕਾਰਨ ਡਿੱਗੀ ਹੋਟਲ ਦੀ ਇਮਾਰਤ, 10 ਫ਼ੌਜੀਆਂ ਸਮੇਤ 11 ਲੋਕਾਂ ਦੀ ਮੌਤ

ਸੋਲਨ: ਹਿਮਾਚਲ ਪ੍ਰਦੇਸ਼ ਦੇ ਸੋਲਨ ਵਿੱਚ ਹੋਟਲ ਦੀ ਇਮਾਰਤ ਡਿੱਗਣ ਕਾਰਨ 10 ਫ਼ੌਜੀ ਜਵਾਨਾਂ ਅਤੇ ਹੋਟਲ ਮਾਲਕਣ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਐਤਵਾਰ ਸ਼ਾਮ ਕੁਮਾਰਹੱਟੀ-ਨਾਹਨ ਮਾਰਗ ‘ਤੇ ਸਥਿਤ ਚਾਰ ਮੰਜ਼ਿਲਾ ਇਮਾਰਤ ਢਹਿਣ ਕਾਰਨ ਤਕਰੀਬਨ 37 ਲੋਕ ਮਲਬੇ ਹੇਠ ਦੱਬ ਗਏ ਸਨ।

ਅਸਮ ਰਾਈਫ਼ਲ ਦੇ ਤਕਰੀਬਨ 30 ਜਵਾਨ ਆਪਣੇ ਪਰਿਵਾਰਾਂ ਨਾਲ ਡਗਸ਼ਈ ਤੋਂ ਪਾਰਟੀ ਕਰਨ ਇੱਥੇ ਆਏ ਸਨ। ਰਸਤੇ ਵਿੱਚ ਰੋਟੀ ਖਾਣ ਲਈ ਇਸ ਢਾਬੇ ‘ਤੇ ਰੁਕੇ ਸਨ ਅਤੇ ਇਸ ਸਮੇਂ ਦੌਰਾਨ ਇਹ ਹਾਦਸਾ ਵਾਪਰ ਗਿਆ। ਹਿਮਾਚਲ ਪ੍ਰਦੇਸ਼ ‘ਚ ਵੀ ਕਈ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜ਼ਿਆਦਾ ਮੀਂਹ ਪੈਣ ਕਾਰਨ ਹੀ ਇਹ ਹਾਦਸਾ ਵਾਪਰਿਆ ਹੈ। ਘਟਨਾ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ ਹਨ।

ਸੋਲਨ ਦੇ ਡਿਪਟੀ ਕਮਿਸ਼ਨਰ ਕੇ.ਸੀ. ਚਮਨ ਨੇ ਦਸਿਆ ਕਿ ਇਮਾਰਤ ਵਿੱਚ 37 ਜਣੇ ਫਸ ਗਏ ਸਨ ਅਤੇ ਹੁਣ ਤਕ 27 ਨੂੰ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲੇ ਵੀ ਕੁਝ ਲੋਕ ਮਲਬੇ ਹੇਠ ਦੱਬੇ ਹੋਏ ਹਨ। ਮਲਬੇ ਹੇਠੋਂ ਕੱਢੇ ਗਏ ਵਿਅਕਤੀਆਂ ਨੂੰ ਕਾਫੀ ਸੱਟਾਂ ਵੱਜੀਆਂ ਹਨ ਤੇ ਕਈਆਂ ਦੀ ਹਾਲਤ ਨਾਜ਼ੁਕ ਵੀ ਹੈ।

ਸੂਬੇ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮੁੱਖ ਮੰਤਰੀ ਕੁਝ ਸਮਾਂ ਪਹਿਲਾਂ ਹੀ ਘਟਨਾ ਸਥਾਨ ਦਾ ਦੌਰਾ ਕਰਕੇ ਗਏ ਹਨ। ਫ਼ੌਜ, ਕੇਂਦਰੀ ਰਿਜ਼ਰਵ ਪੁਲਿਸ ਬਲ (CRPF), ਪੁਲਿਸ ਅਤੇ ਕੌਮੀ ਆਫ਼ਤ ਪ੍ਰਬੰਧਨ ਬਲ (NDRF) ਦੀਆਂ ਟੀਮਾਂ ਬਚਾਅ ਕਾਰਜਾਂ ਵਿੱਚ ਰੁੱਝੀਆਂ ਹੋਈਆਂ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago