ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜਹਰ ਦੀ ਮੌਤ!

masood azhar died

ਭਾਰਤ ਨੂੰ ਕਈ ਵਾਰ ਦਹਿਲਾਉਣ ਵਾਲੇ ਪਾਕਿਸਤਾਨੀ ਅੱਤਵਾਦੀ ਮਸੂਦ ਅਜਹਰ ਦੀ ਮੌਤ ਦੀਆਂ ਖਬਰਾਂ ਹਨ। ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਨੇ ਭਾਰਤ ਵਿੱਚ ਕਈ ਹਮਲੇ ਕਰਵਾਏ ਹਨ। ਪਿਛਲੇ ਦਿਨ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਵੀ ਮਸੂਦ ਦਾ ਹੱਥ ਮੰਨਿਆ ਜਾ ਰਿਹਾ ਹੈ।

ਅਜੇ ਇਨ੍ਹਾਂ ਖਬਰਾਂ ਦੀ ਪੁਸ਼ਟੀ ਨਹੀਂ ਹੋਈ ਪਰ ਪਿਛਲੇ ਦਿਨਾਂ ਤੋਂ ਚਰਚਾ ਹੈ ਕਿ ਮਸੂਦ ਕਿਡਨੀ ਦੀ ਬਿਮਾਰੀ ਕਰਕੇ ਹਸਪਤਾਲ ਵਿੱਚ ਦਾਖਲ ਹੈ। ਪਾਕਿਸਤਾਨ ਸਰਕਾਰ ਨੇ ਵੀ ਕਿਹਾ ਸੀ ਕਿ ਮਸੂਦ ਇੰਨਾ ਬਿਮਾਰ ਹੈ ਕਿ ਉਹ ਘਰੋਂ ਬਾਹਰ ਵੀ ਨਹੀਂ ਨਿਕਲ ਸਕਦਾ। ਇਹ ਵੀ ਚਰਚਾ ਹੈ ਕਿ ਮਸੂਦ ਬਾਲਕੋਟਾ ਹਮਲੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ। ਇਸ ਕਰਕੇ ਉਸ ਦੀ ਮੌਤ ਹੋਈ ਹੈ। ਉਂਝ ਇਸ ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ।

ਮਸੂਦ ਹੀ ਪਾਕਿਸਤਾਨ ਵਿੱਚ ਅੱਤਵਾਦੀਆਂ ਨੂੰ ਸਿਖਲਾਈ ਦੇ ਕੇ ਭਾਰਤ ਵਿੱਚ ਜੇਹਾਦ ਲਈ ਭੇਜਦਾ ਹੈ। ਉਂਝ ਮਸੂਦ ਦੇ ਪਰਿਵਾਰਕ ਮੈਂਬਰ ਨੇ ਇਨ੍ਹਾਂ ਖਬਰਾਂ ਨੂੰ ਗਲਤ ਦੱਸਿਆ ਹੈ।

Source:AbpSanjha