ਮਾਵੀਆ ਸੂਡਾਨ ਰਾਜੌਰੀ ‘ਚ ਪਹਿਲੀ ਮਹਿਲਾ ਲੜਾਕੂ ਪਾਇਲਟ ਬਣ ਗਈ

Mavia-sudan-became-rajouri-first-female-fighter-pilot

ਮਹਿਲਾਵਾਂ ਹੁਣ ਕਿਸੇ ਤੋਂ ਘਟ ਨਹੀਂ ਹਨ ਅਤੇ ਹਰ ਪਾਸੇ ਨਾਮਣਾ ਖੱਟ ਰਹੀਆਂ ਹਨ ਜ਼ਮੀਨ ਤੋਂ ਅਸਮਾ ਤੱਕ ਆਪਣੇ ਆਪ ਨੂੰ ਸਾਬਿਤ ਕਰ ਰਹੀਆਂ ਹਨ

ਜੰਮੂ ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੀ ਰਹਿਣ ਵਾਲੀ ਮਾਵਿਆ ਸੁਡਾਨ ਇੰਡੀਅਨ ਏਅਰ ਫੋਰਸ ਮਹਿਲਾ ਫਾਇਟਰ ਪਾਇਲਟ ਬਣ ਗਈ ਹੈ। ਰਾਜੌਰੀ ਜ਼ਿਲ੍ਹੇ ਤੇ ਨੌਸ਼ਹਿਰਾ ਤਹਿਸੀਲ ਦੇ ਪਿੰਡ ਲੰਬੇਰੀ ਦੀ ਰਹਿਣ ਵਾਲੀ ਸੁਡਾਨ ਏਅਰ ਫੋਰਸ ਫਲਾਇੰਗ ਅਫ਼ਸਰ ਬਣੀ ਹੈ।

ਸੁਡਾਨ ਇੰਡੀਅਨ ਏਅਰਫੋਰਸ ਫਾਇਟਰ ਪਾਇਲਟ ਬਣਨ ਵਾਲੀ 12ਵੀਂ ਮਹਿਲਾ ਹੈ। ਮਾਵਿਆ ਦੇ ਪਿਤਾ ਵਿਨੋਦ ਸੁਡਾਨ ਨੇ ਧੀ ਦੀ ਇਸ ਪ੍ਰਾਪਤੀ ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ। ਹੁਣ ਇਹ ਸਿਰਫ਼ ਸਾਡੀ ਨਹੀਂ ਦੇਸ਼ ਦੀ ਧੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ