ਧਾਰਾ 370 ਨੂੰ ਹਟਾਉਣ ਦੇ ਨਤੀਜੇ ਭਿਆਨਕ ਹੋਣਗੇ, ਮਹਿਬੂਬ ਮੁਫਤੀ

mehbobba mufti slams modi government decision
ਜੰਮੂ-ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ ਹੈ। ਅੱਜ ਰਾਜ ਸਭਾ ‘ਚ ਗ੍ਰਹਿ ਮੰਤਰੀ ਅਮਿਤ ਸਾਹ ਨੇ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਨੂੰ ਹਟਾਉਣ ਤੇ ਜੰਮੂ-ਕਸ਼ਮੀਰ ਦੇ ਪੁਨਰਗਠਨ ਲਈ ਮਤਾ ਪੇਸ਼ ਕੀਤਾ ਹੈ। ਇਸ ਬਿਲ ਨੂੰ ਰਾਸ਼ਟਰਪਤੀ ਨੇ ਮਨਜ਼ੂਰੀ ਵੀ ਦੇ ਦਿੱਤੀ ਹੈ। ਇਸ ਨੂੰ ਲੈ ਕੇ ਰਾਜ ਸਭਾ ‘ਚ ਜੰਮਕੇ ਇਸ ਬਿਲ ਦਾ ਵਿਰੋਧ ਕੀਤਾ ਗਿਆ।

ਕੇਂਦਰ ਸਰਕਾਰ ਦੇ ਜੰਮੂ-ਕਸ਼ਮੀਰ ਦੇ ਫੈਸਲੇ ਨੂੰ ਲੈ ਕੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਤੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਇਤਰਾਜ਼ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ, “ਮੋਦੀ ਸਰਕਾਰ ਦੇ ਇਸ ਫੈਸਲੇ ਦੇ ਨਤੀਜੇ ਭਿਆਨਕ ਹੋਣਗੇ। ਉਹਨਾਂ ਦਾ ਕਹਿਣਾ ਹੈ ਕਿ ਭਾਰਤ ਦੇ ਇਰਾਦੇ ਜੰਮੂ-ਕਸ਼ਮੀਰ ਤੇ ਅਧਿਕਾਰ ਜਮਾਉਣ ਲਈ ਸਾਫ ਦਿਖਾਈ ਦੇ ਰਹੇ ਹਨ। ਜੰਮੂ-ਕਸ਼ਮੀਰ ‘ਚ ਭਾਰਤ ਸਰਕਾਰ ਆਪਣਾ ਵਾਅਦਾ ਨਿਭਾਉਣ ‘ਚ ਨਾ-ਕਾਮਯਾਬ ਰਹੀ ਹੈ।

ਇਹ ਵੀ ਪੜ੍ਹੋ: ਨਨਕਾਣਾ ਸਾਹਿਬ ਤੋਂ ਚੱਲ ਕੇ ਨਗਰ ਕੀਰਤਨ ਡੇਰਾ ਬਾਬਾ ਨਾਨਕ ਪਹੁੰਚਿਆ

ਮਹਿਬੂਬ ਮੁਫਤੀ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੇ ਲੱਦਾਖ ਨੂੰ ਵੀ ਜੰਮੂ-ਕਸ਼ਮੀਰ ਵੱਖ ਕਰ ਦਿੱਤਾ ਹੈ। ਲੱਦਾਖ ਨੂੰ ਬਗੈਰ ਵਿਧਾਨ ਸਭਾ ਕੇਂਦਰ ਪ੍ਰਸਾਸ਼ਿਤ ਸੂਬੇ ਦਾ ਦਰਜਾ ਦਿੱਤਾ ਗਿਆ ਹੈ। ਅਮਿਤ ਸਾਹ ਨੇ ਇਸ ਬਿੱਲ ਨੂੰ ਲੈ ਕੇ ਰਾਜ ਸਭਾ ਵਿਚ ਭਾਰੀ ਹੰਗਾਮਾ ਹੋਇਆ ਰਾਜ ਸਭਾ ਵਿੱਚ ਇਸ ਬਿਲ ਦਾ ਕਾਫੀ ਵਿਰੋਧ ਕੀਤਾ ਜਾ ਰਿਹਾ ਜਿਸ ਨੂੰ ਦੇਖਦੇ ਹੋਏ ਚੇਅਰਮੈਨ ਨੇ ਕੁਝ ਦੇਰ ਲਈ ਰਾਜ ਸਭਾ ਨੂੰ ਮੁਅੱਤਲ ਕਰ ਦਿੱਤਾ ਸੀ।