ਮੌਸਮ ਵਿਭਾਗ ਅਲਰਟ! ਪੰਜਾਬ, ਹਰਿਆਣਾ ਤੇ ਦਿੱਲੀ ਵੱਲ ਮੌਨਸੂਨ ਦੇ ਆਉਣ ਵਿੱਚ ਹਾਲੇ ਕੁਝ ਦੇਰੀ ਹੋ ਸਕਦੀ ਹੈ।

Meteorological Department Alert

ਪੰਜਾਬ, ਹਰਿਆਣਾ ਤੇ ਦਿੱਲੀ ਵੱਲ ਮੌਨਸੂਨ ਦੇ ਆਉਣ ਵਿੱਚ ਹਾਲੇ ਕੁਝ ਦੇਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਹਾਲਾਂਕਿ, ਗੁਜਰਾਤ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਅਗਲੇ ਦੋ-ਤਿੰਨ ਦਿਨਾਂ ਵਿੱਚ ਥੋੜ੍ਹੀ ਹੌਲੀ ਰਫ਼ਤਾਰ ਨਾਲ ਪ੍ਰਗਤੀ ਹੋਵੇਗੀ। ਮੌਨਸੂਨ ਦੀ ਉੱਤਰੀ ਹੱਦ ਦੀਊ, ਸੂਰਤ, ਨੰਦਰਬਾਰ, ਭੋਪਾਲ, ਨੌਗੌਂਗ, ਹਮੀਰਪੁਰ, ਬਾਰਾਬੰਕੀ, ਬਰੇਲੀ, ਸਹਾਰਨਪੁਰ, ਅੰਬਾਲਾ ਤੇ ਅੰਮ੍ਰਿਤਸਰ ਤੋਂ ਲੰਘ ਰਹੀ ਹੈ।

ਓਡੀਸ਼ਾ, ਗੰਗਾ, ਪੱਛਮੀ ਬੰਗਾਲ, ਬਿਹਾਰ, ਝਾਰਖੰਡ ਦੇ ਕੁਝ ਹਿੱਸਿਆਂ, ਪੂਰਬੀ ਉੱਤਰ ਪ੍ਰਦੇਸ਼, ਕੋਂਕਣ ਅਤੇ ਗੋਆ ਤੇ ਤੱਟੀ ਕਰਨਾਟਕ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋ ਸਕਦੀ ਹੈ।

ਉੱਤਰਾਖੰਡ, ਹਿਮਾਚਲ ਪ੍ਰਦੇਸ਼, ਰਾਜਸਥਾਨ, ਗੁਜਰਾਤ ਖੇਤਰ, ਮੱਧ ਮਹਾਰਾਸ਼ਟਰ, ਮਰਾਠਵਾੜਾ, ਅੰਦਰੂਨੀ ਕਰਨਾਟਕ, ਤੇਲੰਗਾਨਾ, ਅੰਡੇਮਾਨ ਤੇ ਨਿਕੋਬਾਰ ਟਾਪੂ ਤੇ ਲਕਸ਼ਦੀਪ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਸੰਭਵ ਹੈ।

ਮੌਸਮ ਵਿਭਾਗ ਅਨੁਸਾਰ ਘੱਟੋ-ਘੱਟ ਤਾਪਮਾਨ ਅੱਜ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਦੋ ਡਿਗਰੀ ਘੱਟ ਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਚਾਰ ਡਿਗਰੀ ਘੱਟ ਹੈ। ਸ਼ਾਮ 5.30 ਵਜੇ ਹਵਾ ਵਿੱਚ ਨਮੀ ਦਾ ਪੱਧਰ 51 ਪ੍ਰਤੀਸ਼ਤ ਰਿਹਾ। ਦਿੱਲੀ ਸ਼ੁੱਕਰਵਾਰ ਨੂੰ ਬੱਦਲਵਾਈ ਰਹੇਗੀ ਤੇ ਹਲਕੀ ਵਰਖਾ ਹੋ ਸਕਦੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ