ਮੌਸਮ ਵਿਭਾਗ ਦੀ ਚੇਤਾਵਨੀ! ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪਵੇਗਾ

Heavy-Rainfall-in-Punjab

ਮੌਨਸੂਨ ਦੀ ਬਾਰਸ਼ ਪਹਾੜਾਂ ਤੋਂ ਮੈਦਾਨਾਂ ਤੱਕ ਪੈ ਰਹੀ ਹੈ। ਯੂਪੀ, ਉੱਤਰਾਖੰਡ ਤੇ ਬਿਹਾਰ ਸਮੇਤ ਕੁਝ ਰਾਜਾਂ ਵਿੱਚ ਮੀਂਹ ਪੈਣ ਕਾਰਨ ਨਦੀਆਂ ’ਚ ਪਾਣੀ ਦਾ ਵਹਾਅ ਤੇ ਪੱਧਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਯੂਪੀ, ਰਾਜਸਥਾਨ, ਦਿੱਲੀ, ਹਰਿਆਣਾ ਸਣੇ ਉੱਤਰੀ ਭਾਰਤ ਦੇ ਕੁਝ ਰਾਜਾਂ ਦੇ ਬਹੁਤੇ ਸ਼ਹਿਰਾਂ ਵਿੱਚ ਮੌਸਮ ਖ਼ਰਾਬ ਰਹਿਣ ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ ਮੌਨਸੂਨ ਦੇ ਦਿੱਲੀ ਪਹੁੰਚਣ ਵਿੱਚ ਹਾਲੇ ਵੀ ਕੁਝ ਸਮਾਂ ਲੱਗੇਗਾ। ਭਾਵੇਂ ਉੱਤਰ ਪ੍ਰਦੇਸ਼, ਉਤਰਾਖੰਡ, ਬਿਹਾਰ, ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋ ਰਹੀ ਹੈ। ਉੱਤਰਾਖੰਡ ਵਿੱਚ ਲਗਾਤਾਰ ਪੈ ਰਹੀ ਬਾਰਸ਼ ਨੇ ਤਬਾਹੀ ਮਚਾ ਦਿੱਤੀ ਹੈ।

ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼ ਦੇ ਪੂਰਬੀ ਹਿੱਸੇ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਅਗਲੇ 4-5 ਦਿਨਾਂ ਤੱਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ