Punjab Weather Updates: ਮੌਸਮ ਵਿੱਚ ਹੋ ਰਹੀ ਕਰਵਟ ਨੂੰ ਲੈ ਕੇ ਮੌਸਮ ਵਿਭਾਗ ਨੇ ਦਿਤੀ ਚਿਤਾਵਨੀ, ਦੇਸ਼ ਦੇ ਇਹਨਾਂ ਹਿੱਸਿਆਂ ਵਿੱਚ ਪਵੇਗਾ ਭਾਰੀ ਮੀਂਹ

weather-update-rain-in-punjab-and-haryana

Punjab Weather Updates: ਭਾਰਤ ਦੇ ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿਚ ਵੀਰਵਾਰ ਨੂੰ ਬਠਿੰਡਾ ਵਿਚ ਤੇਜ਼ ਬਾਰਿਸ਼ ਤੋਂ ਇਲਾਵਾ ਕੁਝ ਜ਼ਿਲ੍ਹਿਆਂ ਵਿਚ ਹਲਕੀ ਬੂੰਦਾਬਾਂਦੀ ਹੋਈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਕਿਤੇ-ਕਿਤੇ ਤੇਜ਼ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਵੀਰਵਾਰ ਨੂੰ ਵੀ ਕਈ ਜਗ੍ਹਾ ਸੰਘਣੇ ਬੱਦਲ ਛਾਏ ਪਰ ਮੀਂਹ ਨਹੀਂ ਪਿਆ। ਉਥੇ ਹੀ, ਦਿਨ ਦਾ ਵੱਧ ਤੋਂ ਵੱਧ ਪਾਰਾ 31 ਡਿਗਰੀ ਤਕ ਰਿਕਾਰਡ ਕੀਤਾ ਗਿਆ। ਅਗਲੇ 2 ਦਿਨਾਂ ਵਿਚ ਤਾਪਮਾਨ ਦੇ 33 ਡਿਗਰੀ ਤਕ ਪਹੁੰਚਣ ਦੀ ਉਮੀਦ ਹੈ।

ਇਹ ਵੀ ਪੜ੍ਹੋ: BJP Viral News: BJP ਦੇ ਬਟਾਲਾ ਤੋਂ ਪਾਰਟੀ ਪ੍ਰਧਾਨ ਰਾਕੇਸ਼ ਭਾਟੀਆ ਨੇ ਮਹਿਲਾ ਵਰਕਰ ਨਾਲ ਕੀਤਾ ਗ਼ਲਤ ਕੰਮ

ਉਧਰ ਦੇਸ਼ ਦੇ ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਬੰਗਾਲ ਦੀ ਖਾੜੀ ਵਿਚ ਉੱਤਰੀ ਉੜੀਸ਼ਾ ਅਤੇ ਪੱਛਮੀ ਬੰਗਾਲ ਦੇ ਤਟਾਂ ਕੋਲ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ। ਮੌਨਸੂਨ ਦੇ ਰੁਖ਼ ਅਤੇ ਅਰਬ ਸਾਗਰ ਤੋਂ ਦੱਖਣ-ਪੱਛਮੀ ਪੌਣਾਂ ਦੀ ਨਮੀ ਅਗਲੇ ਦੋ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਭਾਰਤ ਦੇ ਮੁੱਖ ਹਿੱਸਿਆਂ ‘ਚੋਂ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ ਵਿਚ ਅਗਲੇ ਦੋ ਦਿਨਾਂ ਦੌਰਾਨ ਵੱਖੋ-ਵੱਖਰੀਆਂ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਵਰਖਾ ਹੋਵੇਗੀ। ਮੌਸਮ ਵਿਭਾਗ ਨੇ ਦੱਸਿਆ ਕਿ ਅਗਲੇ 24 ਘੰਟਿਆਂ ਵਿਚ ਉਤਰਾਖੰਡ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੂਰਬੀ ਰਾਜਸਥਾਨ ਅਤੇ ਉਤਰ ਪ੍ਰਦੇਸ਼ ਵਿੱਚ ਕੁਝ ਥਾਵਾਂ ‘ਤੇ ਬਿਜਲੀ ਗਰਜਣ ਦੇ ਨਾਲ ਦਰਮਿਆਨੇ ਤੋਂ ਭਾਰੀ ਤੂਫਾਨ ਦੀ ਵੱਡੀ ਸੰਭਾਵਨਾ ਹੈ।

ਪੱਛਮੀ ਭਾਰਤ ਦੇ ਕਈ ਹਿੱਸਿਆਂ- ਗੁਜਰਾਤ, ਗੋਆ, ਕੋਂਕਣ, ਮਹਾਰਾਸ਼ਟਰ ਦੀਆਂ ਘਾਟੀਆਂ ਅਤੇ ਮੱਧ ਭਾਰਤ ਵਿੱਚ ਵੀ ਅਗਲੇ 4-5 ਦਿਨਾਂ ਦੌਰਾਨ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, ”ਗੁਜਰਾਤ ਸੂਬੇ ਵਿੱਚ ਕੁਝ ਥਾਵਾਂ ‘ਤੇ ਅਗਲੇ 2-3 ਦਿਨਾਂ ਵਿੱਚ ਬਹੁਤ ਜ਼ਿਆਦਾ ਭਾਰੀ ਮੀਂਹ ਪੈ ਸਕਦਾ ਹੈ ਅਤੇ ਮੱੱਧ ਮਹਾਰਾਸ਼ਟਰ ਦੀਆਂ ਘਾਟੀਆਂ ਵਿੱਚ ਅਗਲੇ 24 ਘੰਟਿਆਂ ਦੌਰਾਨ ਬਹੁਤ ਜ਼ਿਆਦਾ ਵਰਖਾ ਹੋਣ ਦੀ ਵੱਡੀ ਸੰਭਾਵਨਾ ਹੈ।” ਇਸ ਤੋਂ ਇਲਾਵਾ ਉੜੀਸ਼ਾ, ਆਂਧਰਾ ਪ੍ਰਦੇਸ਼ ਦੇ ਤਟੀ ਖੇਤਰਾਂ ਅਤੇ ਤੇਲੰਗਾਨਾ ਵਿੱਚ ਅਗਲੇ 2-3 ਦਿਨਾਂ ਵਿੱਚ ਦੂਰ-ਦੂਰ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਪਵੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtube ਤੇ Subscribe ਕਰੋ।