ਦੇਸ਼

ਅਕਾਲੀ ਦਲ ਲਈ ਸਪਸ਼ਟ ਸੁਨੇਹਾ ਮੋਦੀ ਦੀ ਗੁਰਦਾਸਪੁਰ ਰੈਲੀ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਰੈਲੀ ਦੇ ਕਈ ਮਨੋਰਥ ਹਨ। ਇੱਕ ਤਾਂ ਉਹ ਕਰਤਾਰਪੁਰ ਕੌਰੀਡੋਰ ਤੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਰਗੇ ਮੁੱਦੇ ਉਠਾ ਕੇ ਸਿੱਖਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰਨਗੇ, ਦੂਜਾ ਸੰਕਟ ਵਿੱਚ ਘਿਰੇ ਅਕਾਲੀ ਦਲ ਨੂੰ ਵੀ ਸਖ਼ਤ ਸੁਨੇਹਾ ਦੇਣਗੇ। ਇਸ ਲਈ ਲੋਕ ਸਭਾ ਚੋਣਾਂ ਦੇ ਲਿਹਾਜ਼ ਨਾਲ ਗੁਰਦਾਸਪੁਰ ਰੈਲੀ ਰਾਹੀਂ ਸੂਬੇ ਵਿੱਚ ਬੀਜੇਪੀ ਦੀ ਪੈਂਠ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।

ਮਾਹਿਰਾਂ ਦੀ ਮੰਨੀਏ ਤਾਂ ਮੋਦੀ ਦੀ ਗੁਰਦਾਸਪੁਰ ਰੈਲੀ ਨਾਲ ਬੀਜੇਪੀ ਇੱਕ ਤੀਰ ਨਾਲ ਕਈ ਨਿਸ਼ਾਨੇ ਲਾਉਣ ਦੀ ਸੋਚ ਰਹੀ ਹੈ। ਸਭ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਗਲਿਆਰੇ ਦੀ ਸ਼ੁਰੂਆਤ ਲਈ ਰੱਖੀ ਧੰਨਵਾਦ ਰੈਲੀ ਰਾਹੀਂ ਜਿੱਥੇ ਮੋਦੀ ਇਲਾਕੇ ਦੇ ਸਿੱਖਾਂ ਦੇ ਮਨਾਂ ਵਿੱਚ ਆਪਣਾ ਤੇ ਆਪਣੀ ਪਾਰਟੀ ਦਾ ਅਕਸ ਸੁਧਾਰਨਗੇ, ਨਾਲ ਹੀ ਸੂਬੇ ਵਿੱਚ ਭਾਈਵਾਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਉੱਪਰ ਦਬਾਅ ਵੀ ਬਣੇਗਾ।


ਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਅੱਜ ਅਕਾਲੀ ਦਲ ਦੀ ਹਾਲਤ ਪਤਲੀ ਹੋਣ ਕਾਰਨ ਮੋਦੀ ਵੀ ਉਨ੍ਹਾਂ ਤੋਂ ਆਪਣੀ ਪਾਰਟੀ ਲਈ ਚੰਗੀਆਂ ਸੀਟਾਂ ਆਸਾਨੀ ਨਾਲ ਛੁਡਵਾ ਸਕਦੇ ਹਨ। ਪਹਿਲਾਂ ਜਿੱਥੇ ਸੂਬੇ ਦੀਆਂ 10 ਲੋਕ ਸਭਾ ਸੀਟਾਂ ਤੋਂ ਅਕਾਲੀ ਤੇ ਤਿੰਨ ਤੋਂ ਭਾਜਪਾਈ ਲੜਦੇ ਸਨ ਹੁਣ ਇਹ ਅਨੁਪਾਤ 8:5 ਦਾ ਵੀ ਹੋ ਸਕਦਾ ਹੈ।

ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਆਪਣੇ ਹਿੱਸੇ ਆਉਂਦੀਆਂ ਸੂਬੇ ਦੀਆਂ 10 ਸੀਟਾਂ ‘ਚੋਂ ਸਿਰਫ਼ ਚਾਰ ‘ਤੇ ਹੀ ਜਿੱਤੇ ਸਨ ਤੇ ਭਾਜਪਾ ਨੇ ਤਿੰਨ ‘ਚੋਂ ਦੋ ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ ਪਰ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਵੀ ਇਹ ਸੀਟ ਕਾਂਗਰਸ ਦੇ ਹਿੱਸੇ ਚਲੀ ਗਈ ਸੀ। ਹੁਣ ਮੋਦੀ ਦੀ ਇਹ ਰੈਲੀ ਪੰਜਾਬ ਦੇ ਬੀਜੇਪੀ ਕਾਰਕੁਨਾਂ ਵਿੱਚ ਨਵੇਂ ਸਾਹ ਫੂਕਣ ਦਾ ਕੰਮ ਕਰੇਗੀ।

ਮੋਦੀ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀ ਧਰਤੀ ਤੋਂ ਵੀ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਨਿਸ਼ਾਨੇ ਲਾਉਣ ਦਾ ਦਮ ਰੱਖਦੇ ਹਨ ਤੇ ਅੱਜ ਕਾਂਗਰਸੀਆਂ ਦੇ ਗੜ੍ਹ ਵਿੱਚ ਉਹ 1984 ਸਿੱਖ ਨਸਲਕੁਸ਼ੀ ਦੇ ਦੋਸ਼ੀ ਕਾਂਗਰਸੀ ਲੀਡਰਾਂ ‘ਤੇ ਪਾਰਟੀ ਨੂੰ ਚੰਗਾ ਘੇਰ ਸਕਦੇ ਹਨ। ਨਾਲ ਹੀ ਉਹ ਸਿੱਖਾਂ ਨੂੰ ਵੀ ਇਹ ਜਤਾਉਣਗੇ ਕਿ ਭਾਜਪਾ ਹੀ ਉਨ੍ਹਾਂ ਦੀ ਅਸਲੀ ਹਮਦਰਦ ਹੈ ਨਾ ਕਿ ਕਾਂਗਰਸ। ਜੇਕਰ ਮੋਦੀ ਇਸ ਵਿੱਚ ਸਫਲ ਹੋ ਜਾਂਦੇ ਹਨ ਤਾਂ ਆਪਣੇ ਜੱਦੀ ਪਿੰਡ ਦੀ ਸਰਪੰਚੀ ਗਵਾਉਣ ਵਾਲੇ ਅਕਾਲੀ ਦਲ ਦੀ ਡੁੱਬਦੀ ਬੇੜੀ ਵੀ ਕਿਸੇ ਬੰਨੇ ਲੱਗ ਸਕਦੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago